ਪੰਜਾਬੀ
ਪੰਜਾਬੀ ਮਾਹ -2021 ਦੇ ਸਮਾਗਮਾਂ ਦੀ ਲੜੀ ਤਹਿਤ ਕਵੀ ਦਰਬਾਰ ਆਯੋਜਿਤ
Published
3 years agoon

ਲੁਧਿਆਣਾ : ਭਾਸ਼ਾ ਵਿਭਾਗ ਪੰਜਾਬ ਵਲੋਂ 01 ਨਵੰਬਰ ਤੋਂ ਮਨਾਏ ਜਾ ਰਹੇ ਪੰਜਾਬੀ ਮਾਹ -2021 ਦੇ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਐਸ.ਸੀ.ਡੀ. ਕਾਲਜ, ਲੁਧਿਆਣਾ ਵਿਚ ਕਵੀ ਦਰਬਾਰ ਕਰਵਾਇਆ ਗਿਆ। ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਉੱਘੇ ਸ਼ਾਇਰ ਜਸਵੰਤ ਜ਼ਫ਼ਰ ਵਲੋਂ ਆਪਣੇ ਭਾਸ਼ਣ ਦੌਰਾਨ ਭਾਸ਼ਾ ਵਿਭਾਗ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਗਈ। ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਪ੍ਰਸਿੱਧ ਸ਼ਾਇਰ ਤ੍ਰੈਲੋਚਨ ਲੋਚੀ ਵਲੋਂ ਵਿਭਾਗ ਦੇ ਮੰਤਰੀ ਸ.ਪਰਗਟ ਸਿੰਘ ਵਲੋਂ ਭਾਸ਼ਾ ਐਕਟ ਵਿਚ ਕੀਤੀ ਗਈ ਸੋਧ ਨੂੰ ਬਹੁਤ ਹੀ ਵਧੀਆ ਕਰਾਰ ਦਿੰਦਿਆ ਕਿਹਾ ਕਿ ਅਸੀ ਆਸ ਕਰਦੇ ਹਾਂ ਕਿ ਪੰਜਾਬ ਸਰਕਾਰ ਇਸੇ ਤਰ੍ਹਾਂ ਹੀ ਮਾਂ ਬੋਲੀ ਦੀ ਤਰੱਕੀ ਲਈ ਉਪਰਾਲੇ ਕਰਦੀ ਰਹੇਗੀ।
ਸਮਾਗਮ ਦੇ ਸ਼ੁਰੂ ਵਿਚ ਵਿਭਾਗ ਦੇ ਸਹਾਇਕ ਡਾਇਰੈਕਟਰ ਸ. ਸਤਨਾਮ ਸਿੰਘ ਵਲੋਂ ਆਏ ਹੋਏ ਸਾਰੇ ਮਹਿਮਾਨਾਂ ਅਤੇ ਵਿਦਿਆਰਥੀਆਂ, ਸਾਹਿਤਕਾਰਾਂ ਅਤੇ ਸ਼ਾਇਰਾਂ ਨੂੰ ਜੀ ਆਇਆਂ ਆਖਿਆ ਅਤੇ ਵਿਭਾਗ ਵਲੋਂ ਮਨਾਏ ਜਾ ਰਹੇ ਪੰਜਾਬੀ ਮਾਹ ਦਾ ਮਨੋਰਥ ਵੀ ਦੱਸਿਆ। ਵਿਭਾਗ ਵਲੋਂ ਆਪਣੀ ਸਥਾਪਨਾ 1948 ਤੋਂ ਕੀਤੇ ਜਾ ਰਹੇ ਕੰਮਾਂ ਜਿਵੇਂ ਕਿ ਸਾਹਿਤਕਾਰਾਂ ਦਾ ਸਨਮਾਨ, ਗਰੀਬ ਲੇਖਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਪੈਨਸ਼ਨਾਂ/ਮਾਲੀ ਸਹਾਇਤਾਂ ਅਤੇ ਵਿਭਾਗ ਵਲੋਂ ਛਾਪੇ ਗਏ 1500 ਟਾਈਟਲਾਂ ਬਾਰੇ ਵੀ ਦੱਸਿਆ।
ਸਮਾਗਮ ਦੀ ਪ੍ਰਧਾਨਗੀ ਕਰ ਰਹੇ ਐਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ਦੇ ਪ੍ਰਿੰਸੀਪਲ ਪ੍ਰੋ. ਸੁਮਨ ਲਤਾ ਵਲੋਂ ਮਾਣਯੋਗ ਸਕੱਤਰ, ਉਚੇਰੀ ਸਿੱਖਿਆ ਤੇ ਭਾਸ਼ਾ ਦੀ ਸ਼ਲਾਘਾ ਕਰਦਿਆਂ ਆਪਣੇ ਭਾਸ਼ਣ ਵਿੱਚ ਕਿਹਾ ਕਿ ਭਾਸ਼ਾ ਵਿਭਾਗ ਵਲੋਂ ਸਾਰੇ ਪੰਜਾਬ ਵਿਚ ਵੱਖ-ਵੱਖ ਸ਼ਹਿਰਾਂ ਦੇ ਕਾਲਜਾਂ ਵਿਚ ਕੀਤੇ ਜਾ ਰਹੇ ਸਮਾਗਮਾਂ ਨਾਲ ਵਿਦਿਆਰਥੀਆਂ ਦੇ ਮਨਾਂ ਅੰਦਰ ਇਕ ਨਵੀਂ ਜਾਗਰਤੀ ਆ ਰਹੀ ਹੈ ਅਤੇ ਉਹ ਵੱਧ ਤੋਂ ਵੱਧ ਪੁਸਤਕਾਂ ਖ੍ਰੀਦ ਕੇ ਸਾਹਿਤ ਨਾਲ ਜੁੜ ਰਹੇ ਹਨ।
You may like
-
45ਵੇਂ ਪ੍ਰੋਃ ਮੋਹਨ ਸਿੰਘ ਯਾਦਗਾਰੀ ਮੇਲੇ ਤੇ ਪੰਜ ਸ਼ਖਸੀਅਤਾਂ ਨੂੰ ਕੀਤਾ ਜਾਵੇਗਾ ਸਨਮਾਨਿਤ
-
ਐਚ.ਆਈ.ਵੀ. ਏਡਜ਼ ਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਲਈ ਕਰਵਾਏ ਰੀਲ ਮੇਕਿੰਗ ਮੁਕਾਬਲੇ
-
ਵਪਾਰਕ ਅਦਾਰਿਆਂ ਦੇ ਬੋਰਡ ਪੰਜਾਬੀ ‘ਚ ਕਰਵਾਉਣ ਸਬੰਧੀ ਵਪਾਰ ਮੰਡਲ ਨਾਲ਼ ਮੀਟਿੰਗ
-
ਲੁਧਿਆਣਾ ਦੇ ਕਾਲਜ ‘ਚ ਚੰਦਰਯਾਨ-3 ਦੀ ਲੈਂਡਿੰਗ ਦਾ ਹੋਵੇਗਾ ਲਾਈਵ ਪ੍ਰਸਾਰਣ
-
SCD ਕਾਲਜ ਵਿਖੇ “ਮੇਰੀ ਮਾਟੀ ਮੇਰਾ ਦੇਸ਼” ਮੁਹਿੰਮ ਤਹਿਤ ਬੂਟੇ ਲਗਾਉਣ ਦੀ ਮੁਹਿੰਮ
-
ਸ਼੍ਰੋਮਣੀ ਪੁਰਸਕਾਰਾਂ ’ਤੇ ਲੱਗੀ ਰੋਕ ਹਟੀ, 5 ਕਰੋੜ 70 ਲੱਖ ਦੇ ਕਰੀਬ ਬਣਦੀ ਹੈ ਪੁਰਸਕਾਰਾਂ ਦੀ ਰਕਮ