ਪੰਜਾਬੀ

ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਕਵੀ ਦਰਬਾਰ

Published

on

ਲੁਧਿਆਣਾ : ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਮਾਡਲ ਟਾਊਨ ਦੇ ਪ੍ਰੀ-ਪ੍ਰਾਇਮਰੀ ਵਿੰਗ ਵਲੋਂ ਇੰਟਰ ਸੈਕਸ਼ਨ ਵਲੋਂ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿਚ ਨਰਸਰੀ ਤੋਂ ਲੈ ਕੇ ਦੂਜੀ ਜਮਾਤ ਤੱਕ ਦੇ ਹਰ ਵਰਗ ਦੇ ਵਿਦਿਆਰਥੀਆਂ ਨੇ ਭਾਗ ਲਿਆ |

ਵਿਦਿਆਰਥੀਆਂ ਵੱਲੋਂ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਨਿਡਰਤਾ ਤੇ ਆਧਾਰਿਤ ਵੱਖ-ਵੱਖ ਧਾਰਮਿਕ ਕਵਿਤਾਵਾਂ ਸੁਣਾਈਆਂ ਗਈਆਂ। ਉਨ੍ਹਾਂ ਨੇ ਧਾਰਮਿਕ ਨੇਕੀ ਅਤੇ ਨਿਮਰਤਾ ਨੂੰ ਕਾਇਮ ਰੱਖਣ ਲਈ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਕੁਰਬਾਨੀ ਬਾਰੇ ਕਵਿਤਾਵਾਂ ਸੁਣਾਈਆਂ।

ਪ੍ਰਿੰਸੀਪਲ ਸ੍ਰੀਮਤੀ ਗੁਰਮੰਤ ਕੌਰ ਗਿੱਲ ਨੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਸਿੱਖ ਧਰਮ ਦੇ ਸਿਧਾਂਤਾਂ ਅਤੇ ਕਦਰਾਂ-ਕੀਮਤਾਂ ‘ਤੇ ਚੱਲਣ ਦੀ ਗੱਲ ਦੁਹਰਾਈ। ਮੁੱਖ ਅਧਿਆਪਕਾ ਸ੍ਰੀਮਤੀ ਨਵਜੀਤ ਕੌਰ ਪਹੂਜਾ ਅਤੇ ਕੋਆਰਡੀਨੇਟਰ ਸ੍ਰੀਮਤੀ ਅਭਿਨੀਤ ਕੌਰ ਸਰਨਾ ਨੇ ਵੀ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਉਤਸ਼ਾਹਿਤ ਕੀਤਾ ਅਤੇ ਸ਼ਲਾਘਾ ਕੀਤੀ।

Facebook Comments

Trending

Copyright © 2020 Ludhiana Live Media - All Rights Reserved.