ਪੰਜਾਬੀ
ਕੇਜਰੀਵਾਲ ਪੰਜਾਬ ਦੇ ਪਾਣੀ ਦੀ ਕੀਮਤ ਪੰਜਾਬ ਵਾਸੀਆ ਨੂੰ ਦੇਣ – ਵਿਧਾਇਕ ਬੈਂਸ
Published
3 years agoon
ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਆਪਣੀ ਚੋਣ ਮੁਹਿੰਮ ਦੌਰਾਨ ਹਲਕਾ ਆਤਮ ਨਗਰ ਦੇ ਵੱਖ-ਵੱਖ ਇਲਾਕਿਆਂ ਵਿਚ ਮੀਟਿੰਗਾਂ ਕੀਤੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਬੈਂਸ ਨੇ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਸਮੇਤ ਹੋਰਨਾਂ ਪਾਰਟੀਆ ਨੂੰ ਕਟਹਿਰੇ ਵਿਚ ਖੜ੍ਹਾ ਕਰਦਿਆਂ ਅਕਾਲੀ ਦਲ ਅਤੇ ਕਾਂਗਰਸ ਨੂੰ ਰਗੜੇ ਲਾਏ ਅਤੇ 20 ਸਾਲ ਤੱਕ ਫਿਕਸ ਮੈਚ ਖੇਡਣ ਦੀ ਪਾਰੀ ਕਰਾਰ ਦਿੱਤਾ।
ਉੱਥੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਾਫ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਕਿ ਜੇਕਰ ਉਹ ਪੰਜਾਬ ਵਿਚ ਚੋਣਾਂ ਲੜਨੀਆਂ ਚਾਹੁੰਦੇ ਹਨ ਤਾਂ ਸਭ ਤੋਂ ਪਹਿਲਾ ਪੰਜਾਬ ਤੋਂ ਦਿੱਲੀ ਨੂੰ ਜਾ ਰਹੇ ਪੰਜਾਬ ਦੇ ਪਾਣੀ ਦੀ ਕੀਮਤ ਪੰਜਾਬ ਵਾਸੀਆ ਨੂੰ ਦੇਣ।
ਉਨ੍ਹਾਂ ਦਾਅਵਾ ਕੀਤਾ ਕਿ ਲੋਕ ਇਨਸਾਫ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਸ਼ਾਨ ਨਾਲ ਜਿੱਤੇਗੀ। ਇਸ ਮੌਕੇ ਸ਼ਿਮਲਾਪੁਰੀ ਅਧੀਨ ਆਉੇਂਦੇ ਇਲਾਕੇ ਕੁਆਲਟੀ ਚੌਕ, ਡਾਬਾ ਰੋਡ ਅਤੇ ਹੋਰਨਾਂ ਥਾਵਾਂ ਤੇ ਲੁਧਿਆਣਾ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਵਿਚ ਰੱਖੀਆਂ ਮੀਟਿੰਗਾਂ ਦੌਰਾਨ ਵਿਧਾਇਕ ਬੈਂਸ ਭਾਰੀ ਸਮਰਥਨ ਮਿਲਿਆ ਤੇ ਇਲਾਕਾ ਨਿਵਾਸੀਆਂ ਨੇ ਸ. ਬੈਂਸ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ।
You may like
-
ਹਲਕਾ ਆਤਮ ਨਗਰ ਦੇ ਆਤਮ ਪਾਰਕ ‘ਚ ਵੋਟਰਾਂ ਨੂੰ ਕੀਤਾ ਜਾਗਰੂਕ
-
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 48 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਸਿੱਧੂ ਵੱਲੋਂ ਗੁਰੂ ਨਾਨਕ ਕਲੋਨੀ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 45 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ
-
ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਰਕਾਰੀ ਸਕੂਲ ‘ਚ ਮੁਰੰਮਤ ਕਾਰਜ਼ਾਂ ਦਾ ਉਦਘਾਟਨ
