ਅਪਰਾਧ

ਖੰਨਾ ਪੁਲਸ ਨੇ 2 ਕੁਇੰਟਲ ਤੋਂ ਜ਼ਿਆਦਾ ਭੁੱਕੀ ਸਮੇਤ ਕੀਤੇ 3 ਲੋਕ ਗ੍ਰਿਫ਼ਤਾਰ

Published

on

ਲੁਧਿਆਣਾ : ਖੰਨਾ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ 2 ਕੁਇੰਟਲ, 43 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਰੀ ਪੁੱਤਰ ਨਾਜਿੰਦਰ ਸਿੰਘ ਵਾਸੀ ਖੰਨਾ, ਜਵਿੰਦਰ ਸਿੰਘ ਉਰਫ਼ ਲਾਲੂ ਪੁੱਤਰ ਜਗਰੂਪ ਸਿੰਘ ਵਾਸੀ ਬਾਗੜੀਆ, ਮਾਲੇਰਕੋਟਲਾ ਅਤੇ ਗੁਰਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਟਿਆਲਾ ਵੱਜੋਂ ਹੋਈ ਹੈ। ਇਹ ਤਿੰਨੇ ਦੋਸ਼ੀ ਪੇਸ਼ੇ ਤੋਂ ਡਰਾਈਵਰ ਹਨ।

ਜਾਣਕਾਰੀ ਮੁਤਾਬਕ ਦੋਰਾਹਾ ਦੀ ਪੁਲਸ ਦੇ ਚੈਕਿੰਗ ਦੌਰਾਨ ਕਾਰ ‘ਚ ਜਵਿੰਦਰ ਅਤੇ ਗੁਰਵਿੰਦਰ ਸਿੰਘ ਨੂੰ ਤਲਾਸ਼ੀ ਲਈ ਰੋਕਿਆ ਤਾਂ ਉਨ੍ਹਾਂ ਕੋਲੋਂ 1 ਕੁਇੰਟਲ, 70 ਕਿੱਲੋ ਭੁੱਕੀ-ਚੂਰਾ ਪੋਸਤ ਬਰਾਮਦ ਕੀਤਾ ਗਿਆ ਅਤੇ ਦੋਹਾਂ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਇਸੇ ਤਰ੍ਹਾਂ ਦੂਜੇ ਮਾਮਲੇ ‘ਚ ਬੱਸ ਅੱਡੇ ਰੋੜੀਆਂ ਵਿਖੇ ਪੁਲਸ ਨੇ ਜਦੋਂ ਇਕ ਟਰੱਕ ਦੀ ਤਲਾਸ਼ੀ ਲਈ ਤਾਂ ਉਸ ‘ਤੇ ਸਵਾਰ ਵਿਅਕਤੀ ਨੇ ਆਪਣਾ ਨਾਂ ਹਰਪ੍ਰੀਤ ਸਿੰਘ ਉਰਫ਼ ਹੈਰੀ ਦੱਸਿਆ। ਟਰੱਕ ਦੀ ਚੈਕਿੰਗ ਦੌਰਾਨ 72 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ।

Facebook Comments

Trending

Copyright © 2020 Ludhiana Live Media - All Rights Reserved.