Connect with us

ਅਪਰਾਧ

ਖੰਨਾ ਪੁਲਿਸ ਦੀ ਵੱਡੀ ਕਾਰਵਾਈ, ਮਾਰੂ ਹਥਿਆਰਾਂ ਸਮੇਤ ਦੋ ਜਣੇ ਕੀਤੇ ਗ੍ਰਿਫ਼ਤਾਰ

Published

on

Khanna police raid, two arrested with deadly weapons

ਲੁਧਿਆਣਾ : ਖੰਨਾ ਪੁਲਿਸ ਵੱਲੋਂ ਦੋ ਮੋਟਰ ਸਾਇਕਲ ਸਵਾਰਾਂ ਨੂੰ ਇੱਕ ਪਿਸਤੌਲ ਤੇ 2 ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਹਿਚਾਣ ਕੁਲਦੀਪ ਸਿੰਘ ਉਰਫ ਮਨੂੰ ਪੁੱਤਰ ਅਮਰੀਕ ਸਿੰਘ ਤੇ ਸੁਖਵਿੰਦਰ ਸਿੰਘ ਉਰਫ ਨੌਨਾ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਬਹਿਲੋਲਪੁਰ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ।

ਐੱਸਐੱਸਪੀ ਰਵੀ ਕੁਮਾਰ ਤੇ ਪੁਲਿਸ ਕਪਤਾਨ ਦਿਗਵਿਜੇ ਕਪਿਲ ਅਨੁਸਾਰ ਥਾਣੇਦਾਰ ਵਿਜੇ ਕੁਮਾਰ ਮੁੱਖ ਅਫਸਰ ਥਾਣਾ ਮਾਛੀਵਾੜਾ ਸਾਹਿਬ ਦੇ ਹੌਲਦਾਰ ਕਰਨੈਲ ਸਿੰਘ ਸਮੇਤ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਹਿਰ ਬਹਿਲੋਲਪੁਰ ਸਾਈਡ ਜਾ ਰਹੇ ਸਨ। ਇਸ ਦੌਰਾਨ ਮੋਟਰ ਸਾਈਕਲ ਸਵਾਰ ਦੋ ਮੋਨੇ ਨੌਜਵਾਨ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈਕ ਕੀਤਾ ਗਿਆ।

ਮੋਟਰਸਾਈਕਲ ਚਾਲਕ ਨੇ ਆਪਣਾ ਨਾਮ ਕੁਲਦੀਪ ਸਿੰਘ ਉਰਫ ਮਨੂੰ ਦੱਸਿਆ, ਜਿਸ ਕੋਲੋਂ ਇੱਕ ਪਿਸਟਲ 32 ਬੋਰ ਬਰਾਮਦ ਹੋਇਆ ਤੇ ਮੋਟਰਸਾਈਕਲ ਪਿੱਛੇ ਬੈਠੇ ਨੇ ਆਪਣਾ ਨਾਮ ਸੁਖਵਿੰਦਰ ਸਿੰਘ ਉਰਫ ਨੌਨਾ ਦੱਸਿਆ, ਜਿਸ ਦੀ ਤਲਾਸ਼ੀ ਕਰਨ ’ਤੇ 2 ਜਿੰਦਾ ਕਾਰਤੂਸ ਬਰਾਮਦ ਹੋਏ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਗਿਆ।

Facebook Comments

Trending