Connect with us

ਅਪਰਾਧ

ਖੰਨਾ ਪੁਲਿਸ ਵੱਲੋਂ 15 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

Published

on

Khanna police seize 15 grams of heroin

ਖੰਨਾ : ਥਾਣਾ ਸਦਰ ਖੰਨਾ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਹਿਚਾਣ ਸੰਦੀਪ ਸਿੰਘ ਉਰਫ਼ ਸੋਨੀ ਵਾਸੀ ਪੜੌਦੀ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਥਾਣੇਦਾਰ ਸੁਖਵਿੰਦਰਪਾਲ ਸਿੰਘ ਨਾਕਾਬੰਦੀ ਦੌਰਾਨ ਪੁਲਿਸ ਪਾਰਟੀ ਸਮੇਤ ਪਿੰਡ ਬੀਜਾ ਵਿਖੇ ਮੌਜੂਦ ਸੀ। ਇਸ ਦੌਰਾਨ ਇੱਕ ਮੋਟਰ ਸਾਇਕਲ ਸਵਾਰ ਵਿਅਕਤੀ ਪਿੰਡ ਚਾਵਾ ਤੋਂ ਬੀਜਾ ਵੱਲ ਆ ਰਿਹਾ ਸੀ। ਪੁਲਿਸ ਵੱਲੋਂ ਉਸ ਨੂੰ ਜਾਂਚ ਲਈ ਰੋਕਿਆ ਤੇ ਪੁੱਛਣ ‘ਤੇ ਉਸ ਨੇ ਆਪਣਾ ਨਾਮ ਸੰਦੀਪ ਸਿੰਘ ਉਰਫ਼ ਸੋਨੀ ਦੱਸਿਆ।

ਪੁਲਿਸ ਵੱਲੋਂ ਉਸ ਦੀ ਚੈਕਿੰਗ ਲਈ ਗਈ ਤਾਂ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਵੱਲੋਂ ਮੁਲਜ਼ਮ ਖ਼ਲਿਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Facebook Comments

Trending