Connect with us

ਖੇਡਾਂ

 ‘ਖੇਡਾਂ ਵਤਨ ਪੰਜਾਬ ਦੀਆਂ-2022’ : ਰਾਜ ਪੱਧਰੀ ਅੰਡਰ-21 ਵਰਗ ਦੇ ਹੋਏ ਸ਼ਾਨਦਾਰ ਮੁਕਾਬਲੇ

Published

on

'Khedan Watan Punjab ki-2022': State-level U-21 category grand competition

ਲੁਧਿਆਣਾ :  ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2022’ ਵਿੱਚ ਨੌਜਵਾਨ ਵਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਇਨ੍ਹਾਂ ਖੇਡਾਂ ਦੇ ਰਾਜ ਪੱਧਰੀ ਅੰਡਰ-21 ਵਰਗ ਦੇ ਸ਼ਾਨਦਾਰ ਮੁਕਾਬਲੇ ਹੋਏ। ਖੇਡਾਂ ਦੇ ਮੁਕਾਬਲਿਆਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਹੈਂਡਬਾਲ ਅੰਡਰ-21 ਲੜਕਿਆਂ ਦੇ ਸੈਮੀਫਾਈਨਲ ਮੁਕਾਬਲਿਆਂ ਵਿੱਚ ਪਟਿਆਲਾ ਦੀ ਟੀਮ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਨੂੰ 30-29 ਦੇ ਫਰਕ ਨਾਲ ਅਤੇ ਪਠਾਨਕੋਟ ਦੀ ਟੀਮ ਨੇ ਐਸ.ਏ.ਐਸ. ਨਗਰ ਦੀ ਟੀਮ ਨੂੰ 22-21 ਦੇ ਫਰਕ ਨਾਲ ਹਰਾਇਆ।

ਹੈਂਡਬਾਲ ਅੰਡਰ-21 ਲੜਕੀਆਂ ਦੇ ਮੈਚਾਂ ਵਿੱਚ ਸੈਮੀਫਾਈਨਲ ਮੁਕਾਬਲਿਆਂ ਵਿੱਚ  ਅੰਮ੍ਰਿਤਸਰ ਦੀ ਟੀਮ ਨੇ ਲੁਧਿਆਣਾ ਦੀ ਟੀਮ ਨੂੰ 17-7 ਦੇ ਫਰਕ ਨਾਲ ਅਤੇ ਸੰਗਰੂਰ ਦੀ ਟੀਮ ਨੇ ਫਰੀਦਕੋਟ ਦੀ ਟੀਮ ਨੂੰ 18-13 ਦੇ ਫਰਕ ਨਾਲ ਹਰਾਇਆ। ਬਾਸਕਟਬਾਲ ਅੰਡਰ-21 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੜਕਿਆਂ ਦੇ ਸੈਮੀਫਾਈਨਲ ਮੈਚਾਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ 87-51 ਦੇ ਫਰਕ ਨਾਲ ਅਤੇ ਜਲੰਧਰ ਦੀ ਟੀਮ ਨੇ ਫਰੀਦਕੋਟ ਨੂੰ 48-29 ਦੇ ਫਰਕ ਨਾਲ ਹਰਾਇਆ।

ਬਾਸਕਟਬਾਲ ਅੰਡਰ-21 ਲੜਕੀਆਂ ਦੇ ਸੈਮੀ ਫਾਈਨਲ ਮੈਚਾਂ ਵਿੱਚ ਲੁਧਿਆਣਾ ਨੇ ਕਪੂਰਥਲਾ ਨੂੰ 42-12 ਦੇ ਫਰਕ ਨਾਲ ਅਤੇ ਸੰਗਰੂਰ ਨੇ ਪਠਾਨਕੋਟ ਨੂੰ 43-35 ਦੇ ਫਰਕ ਨਾਲ ਹਰਾਇਆ। ਸਾਫਟਬਾਲ ਅੰਡਰ-21 ਲੜਕਿਆਂ ਦੇ ਕੁਆਟਰ ਫਾਈਨਲ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ 10-0 ਦੇ ਫਰਕ ਨਾਲ, ਫਾਜਿਲਕਾ ਦੀ ਟੀਮ ਨੇ ਮੋਗਾ ਨੂੰ 8-1 ਦੇ ਫਰਕ ਨਾਲ, ਪਟਿਆਲਾ ਦੀ ਟੀਮ ਨੇ ਜਲੰਧਰ ਦੀ ਟੀਮ ਨੂੰ 6-2 ਦੇ ਫਰਕ ਨਾਲ ਅਤੇ ਅੰਮ੍ਰਿ੍ਰਤਸਰ ਦੀ ਟੀਮ ਨੇ ਫਿਰੋਜਪੁਰ ਦੀ ਟੀਮ ਨੂੰ 12-0 ਦੇ ਫਰਕ ਨਾਲ ਹਰਾਇਆ।

ਸਾਫਟਬਾਲ ਅੰਡਰ-21 ਲੜਕੀਆਂ ਦੇ ਕੁਆਟਰ ਫਾਈਨਲ ਮੁਕਾਬਲਿਆਂ ਵਿੱਚ ਜਲੰਧਰ ਦੀ ਟੀਮ ਨੇ ਐਸ਼ਏ਼ਐਸ ਨਗਰ ਦੀ ਟੀਮ ਨੂੰ 10-0 ਦੇ ਫਰਕ ਨਾਲ, ਅੰਮ੍ਰਿਤਸਰ ਦੀ ਟੀਮ ਨੇ ਰੂਪਨਗਰ ਦੀ ਟੀਮ ਨੂੰ 7-3 ਦੇ ਫਰਕ ਨਾਲ, ਲੁਧਿਆਣਾ ਦੀ ਟੀਮ ਨੇ ਮਾਨਸਾ ਨੂੰ 10-0 ਦੇ ਫਰਕ ਨਾਲ ਅਤੇ ਮੋਗਾ ਨੇ ਫਿਰੋਜਪੁਰ ਨੂੰ 2-0 ਦੇ ਫਰਕ ਨਾਲ ਹਰਾਇਆ।

ਇਸ ਤੋਂ ਇਲਾਵਾ ਜੂਡੋ ਅੰਡਰ-21 ਲੜਕੀਆਂ ਦੇ 78 ਕਿਲੋਗ੍ਰਾਮ ਭਾਰ ਵਰਗ ਵਿੱਚ ਜ਼ਿਲ੍ਹਾ ਲੁਧਿਆਣਾ ਦੀ ਸੁਰਭੀ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ 78 ਪਲੱਸ ‘ਚ ਅਮਨਦੀਪ (ਪਟਿਆਲਾ) ਨੇ ਬਾਜੀ ਮਾਰੀ। ਲੜਕਿਆਂ ਦੇ 60 ਕਿਲੋਗ੍ਰਾਮ ਭਾਰ ਵਰਗ ‘ਚ ਜਤਿਨ (ਪਟਿਆਲਾ), 66 ‘ਚ ਮਹੇਸ਼ਇੰਦਰ ਸੈਣੀ (ਗੁਰਦਾਸਪੁਰ), 73 ‘ਚ ਚਿਰਾਗ ਸ਼ਰਮਾ (ਗੁਰਦਾਸਪੁਰ) ਨੇ ਪਹਿਲਾ ਸਥਾਨ ਹਾਸਲ ਕੀਤਾ।

Facebook Comments

Trending