Connect with us

ਪੰਜਾਬੀ

SAV ਜੈਨ ਕਾਲਜ ਦੀ ਖੁਸ਼ੀ ਗੁਪਤਾ ਨੇ ਯੂਨੀਵਰਸਿਟੀ ‘ਚ ਹਾਸਲ ਕੀਤੀ ਪੁਜੀਸ਼ਨ

Published

on

Khushi Gupta of SAV Jain College got the position in the university

ਲੁਧਿਆਣਾ : ਸ਼੍ਰੀ ਆਤਮ ਵੱਲਭ ਜੈਨ ਕਾਲਜ, ਲੁਧਿਆਣਾ ਦੇ ਵਿਦਿਆਰਥੀਆਂ ਵੱਲੋਂ ਬੀ. ਬੀ. ਏ ਸਮੈਸਟਰ ਪਹਿਲਾ ਦੇ ਨਤੀਜੇ ਸ਼ਾਨਦਾਰ ਰਿਹਾ ਹੈ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਨਤੀਜੇ ਵਿੱਚ ਕਾਲਜ ਦੀ ਵਿਦਿਆਰਥਣ ਖੁਸ਼ੀ ਗੁਪਤਾ ਨੇ 84.36 % ਅੰਕ ਲੈ ਕੇ ਯੂਨੀਵਰਸਿਟੀ ਵਿੱਚੋਂ ਸੱਤਵਾਂ ਅਤੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਰਿਸ਼ੀਤਾ ਖੰਨਾ ਨੇ 77.81% ਅੰਕ ਲੈ ਕੇ ਦੂਜਾ ਸਥਾਨ ਅਤੇ ਤੁਸ਼ਾਰ ਸ਼ਰਮਾ, ਪਾਰਥ ਵਿਜ ਅਤੇ ਹਰਸ਼ਿਤ ਜੈਨ ਨੇ 76.18% ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।

ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀ ਕੋਮਲ ਕੁਮਾਰ ਜੈਨ ਅਤੇ ਹੋਰ ਪ੍ਰਬੰਧਕੀ ਮੈਂਬਰਾਂ ਅਤੇ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਨੇ ਸਮੂਹ ਸਟਾਫ਼ ਮੈਂਬਰਾਂ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਮੁਬਾਰਕਾਂ ਦਿੱਤੀਆਂ। ਕਾਲਜ ਪ੍ਰਬੰਧਕ ਕਮੇਟੀ ਵੱਲੋਂ ਪ੍ਰਿੰਸੀਪਲ ਸਾਹਿਬ ਜੀ ਦੀ ਯੋਗ ਅਗਵਾਈ ਅਤੇ ਪ੍ਰੋਫ਼ੈਸਰ ਸਾਹਿਬਾਨਾਂ ਦੀ ਸਿਰੜੀ ਅਤੇ ਮਿਹਨਤੀ ਬਿਰਤੀ ਦੀ ਸ਼ਲਾਘਾ ਕੀਤੀ ਗਈ।

Facebook Comments

Trending