ਅਪਰਾਧ

ਢੰਡਾਰੀ ਕਲਾਂ ਇਲਾਕੇ ‘ਚੋਂ ਅਗ/ਵਾ ਬੱਚਾ UP ਤੋਂ ਬਰਾਮਦ, ਸਕੂਲ ਦੇ ਬਾਹਰੋਂਂ ਕੀਤਾ ਸੀ ਕਿਡ/ਨੈਪ

Published

on

ਲੁਧਿਆਣਾ : ਲੁਧਿਆਣਾ ਦੇ ਢੰਡਾਰੀ ਕਲਾ ਇਲਾਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬਾਹਰੋਂ ਤੀਸਰੀ ਜਮਾਤ ਦੇ ਵਿਦਿਆਰਥੀ ਨੂੰ ਮੋਟਰ ਸਾਈਕਲ ਸਵਾਰ ਵਿਅਕਤੀਆਂ ਵੱਲੋਂ ਅਗਵਾ ਕਰ ਲਿਆ ਗਿਆ ਜਿਸ ਨੂੰ ਸ਼ਨਿਚਰਵਾਰ ਨੂੰ ਉੱਤਰ ਪ੍ਰਦੇਸ਼ ਤੋਂ ਬਰਾਮਦ ਕਰ ਲਿਆ ਗਿਆ ਹੈ। ਘਟਨਾ ਦੀਆਂ ਤਸਵੀਰਾਂ ਸਕੂਲ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ ਸਨ ਜਿਸ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆ ਢੰਡਾਰੀ ਕਲਾਂ ਦੇ ਰਹਿਣ ਵਾਲੇ ਸ਼ਿਵ ਦਿਆਲ ਸਾਹਨੀ ਨੇ ਦੱਸਿਆ ਕਿ ਉਸ ਦਾ ਅੱਠ ਵਰ੍ਹਿਆਂ ਦਾ ਬੇਟਾ ਬੱਬੀ ਕੁਮਾਰ ਢੰਡਾਰੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਗਿਆ ਪਰ ਘਰ ਵਾਪਿਸ ਨਾ ਪਰਤਿਆ। ਪਰਿਵਾਰਕ ਮੈਂਬਰਾਂ ਨੇ ਉਸ ਦੀ ਤਲਾਸ਼ ਸ਼ੁਰੂ ਕੀਤੀ। ਇਸੇ ਦੌਰਾਨ ਜਦ ਸਕੂਲ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਗਈ ਤਾਂ ਦੋ ਵਿਅਕਤੀ ਲੜਕੇ ਬੱਬੀ ਕੁਮਾਰ ਨੂੰ ਜ਼ਬਰਦਸਤੀ ਆਪਣੇ ਮੋਟਰਸਾਈਕਲ ‘ਤੇ ਬਿਠਾ ਕੇ ਫਰਾਰ ਹੋ ਗਏ ਸਨ।

Facebook Comments

Trending

Copyright © 2020 Ludhiana Live Media - All Rights Reserved.