ਇੰਡੀਆ ਨਿਊਜ਼

ਕਿਰਨ ਬੇਦੀ ਨੇ ਸਿੱਖਾਂ ‘ਤੇ ਵਿਵਾਦਿਤ ਟਿੱਪਣੀ ਕਰਨ ਮਗਰੋਂ ਮੰਗੀ ਮਾਫੀ

Published

on

ਲੁਧਿਆਣਾ : ਸਿੱਖਾਂ ‘ਤੇ ਵਿਵਾਦਿਤ ਟਿੱਪਣੀ ਕਰਨ ਤੋਂ ਬਾਅਦ ਕਿਰਨ ਬੇਦੀ ਨੇ ਮਾਫੀ ਮੰਗੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ -‘ਮੈਂ ਆਪਣੇ ਭਾਈਚਾਰੇ ਲਈ ਸਰਵਉੱਚ ਸਨਮਾਨ ਰੱਖਦੀ ਹਾਂ। ਮੈਂ ਬਾਬੇ ਨਾਨਕ ਦੀ ਸ਼ਰਧਾਲੂ ਹਾਂ, ਮੈਂ ਜੋ ਵੀ ਕਿਹਾ ਕ੍ਰਿਪਾ ਕਰਕੇ ਉਸ ਨੂੰ ਗਲਤ ਨਾ ਸਮਝਿਆ ਜਾਵੇ। ਮੈਂ ਉਸਦੇ ਲਈ ਮੁਆਫੀ ਮੰਗਦੀ ਹਾਂ, ਮੈਂ ਸੇਵਾ ‘ਚ ਵਿਸ਼ਵਾਸ ਰੱਖਦੀ ਹਾਂ। ਇਹ ਆਖਰੀ ਵਾਰ ਹੈ ਜਦੋਂ ਉਨ੍ਹਾਂ ਨੇ ਕਿਸੇ ਨੂੰ ਸੱਟ ਪਹੁੰਚਾਈ ਹੈ। ਉਹ ਸੇਵਾ ਤੇ ਦਿਆਲੂਤਾ ਵਿਚ ਵਿਸ਼ਵਾਸ ਰੱਖਦੀ ਹੈ।’

ਕਿਰਨ ਬੇਦੀ ਵੱਲੋਂ ਸਿੱਖਾਂ ਨੂੰ ਲੈ ਕੇ ਦਿੱਤੇ ਗਏ ਬਿਆਨ ਦਾ ‘ਆਪ’ ਆਗੂਆਂ ਵੱਲੋਂ ਵੀ ਵਿਰੋਧ ਕੀਤਾ ਗਿਆ ਸੀ ਤੇ ਉਨ੍ਹਾਂ ਨੇ ਤੁਰੰਤ ਕਾਰਵਾਈ ਦੀ ਮੰਗ ਵੀ ਕੀਤੀ ਸੀ, ਜਿਸ ਤੋਂ ਬਾਅਦ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਸੀ ਤੇ ਕਿਹਾ ਸੀ ਕਿ ਜਦੋਂ ਵੀ ਧਰਮ ਦੀ ਗੱਲ ਆਉਂਦੀ ਹੈ ਤਾਂ ਮੈਂ ਪਾਰਟੀ ਤੋਂ ਉੱਪਰ ਉੱਠ ਕੇ ਬੋਲਦਾ ਰਹਾਂਗਾ।

ਦਰਅਸਲ, ਕਿਰਨ ਬੇਦੀ ਨੇ ਆਪਣੀ ਕਿਤਾਬ ‘ਫੀਅਰਲੈੱਸ ਗਵਰਨੈਂਸ’ ਦੇ ਹਿੰਦੀ ਐਡੀਸ਼ਨ ਨੂੰ ਲਾਂਚ ਕਰਨ ਮੌਕੇ ’12 ਵਜੇ ਵਾਲੀ’ ਟਿੱਪਣੀ ਕਰ ਕੇ ਸਿਖਾਂ ਦਾ ਮਜ਼ਾਕ ਉਡਾਇਆ ਹੈ। ਕਿਤਾਬ ਲਾਂਚ ਕਰਨ ਮੌਕੇ ਉਨ੍ਹਾਂ ਕਿਹਾ, “12 ਵਜੇ ਕਿਤਾਬ ਲਾਂਚ ਕਰਾਂਗੇ, ਕੋਈ ਸਰਦਾਰ ਜੀ ਤਾਂ ਇੱਥੇ ਨਹੀਂ ਹੈ”। ਇਸ ਤੋਂ ਬਾਅਦ ਉੱਥੇ ਮੌਜੂਦ ਲੋਕ ਹੱਸਣ ਲੱਗ ਜਾਂਦੇ ਹਨ ।

Facebook Comments

Trending

Copyright © 2020 Ludhiana Live Media - All Rights Reserved.