Connect with us

ਧਰਮ

ਸਿਮਰਨ ਸਮਾਗਮ ‘ਚ ਗੁਰਸ਼ਬਦ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਕੀਤਾ ਕੀਰਤਨ

Published

on

Kirtan performed by students of Gurshabad Sangeet Academy in Simran Samagam

ਲੁਧਿਆਣਾ :   ਜਵੱਦੀ ਟਕਸਾਲ ਦੇ ਬਾਨੀ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡਵਾਸੀ ਸੰਤ ਬਾਬਾ ਸੁੱਚਾ ਸਿੰਘ ਵਲੋਂ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਰੰਭੇ ਕਾਰਜਾਂ ਦੀ ਲੜੀ ਤਹਿਤ ਅੱਜ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ ਹੋਇਆ।

ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖਰੇਖ ਹੇਠ ਹੋਏ ਇਸ ਸਿਮਰਨ ਸਮਾਗਮ ‘ਚ ਗੁਰਸ਼ਬਦ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਗਿਆ।

ਉਪਰੰਤ ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਸੰਗਤਾਂ ਨੂੰ ਨਾਮ ਸਿਮਰਨ ਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ। ਉਨ੍ਹਾਂ ਸੰਗਤਾਂ ਨੂੰ ਕਿਹਾ ਕਿ ਮਾਘ ਦੇ ਸਬੰਧ ਵਿਚ ਰੋਜ਼ਾਨਾ ਸ਼ਾਮ 6:45 ਤੋਂ 7:45 ਵਜੇ ਤੱਕ ਨਾਮ ਸਿਮਰਨ ਕਰਵਾਇਆ ਜਾ ਰਿਹਾ ਹੈ, ਜੋ ਮਾਘ ਦਾ ਪੂਰਾ ਮਹੀਨਾ ਚੱਲੇਗਾ।

Facebook Comments

Trending