Connect with us

ਧਰਮ

ਬਾਬਾ ਨੰਦ ਸਿੰਘ, ਬਾਬਾ ਈਸ਼ਰ ਸਿੰਘ ਜੀ ਦੀ ਪਵਿੱਤਰ ਯਾਦ ‘ਚ ਕੀਰਤਨ ਸਮਾਗਮ 11 ਤੋਂ

Published

on

Kirtan Samagam 11 in the holy memory of Baba Nand Singh, Baba Ishar Singh Ji

ਲੁਧਿਆਣਾ : ਅੰਤਰਰਾਸ਼ਟਰੀ ਮਹਾਂ ਪਵਿੱਤਰ ਗੁਰਮਤਿ ਸਮਾਗਮ ਜੋ ਕਿ ਇਸ ਵਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਖਸ਼ਿਸ ਕੀਤੇ ਹੋਲੇ ਮਹੱਲੇ, ਬ੍ਰਹਮ ਗਿਆਨੀ ਬਾਬਾ ਨੰਦ ਸਿੰਘ ਜੀ ਤੇ ਬਾਬਾ ਈਸ਼ਰ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ ਪਵਿੱਤਰ ਯਾਦ ਵਿਚ 11, 12, 13 ਮਾਰਚ 2022 ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਵਾਇਆ ਜਾ ਰਿਹਾ ਹੈ।

ਸਮਾਗਮ ਦੇ ਮੁੱਖ ਪ੍ਰਬੰਧਕ ਪੰਥ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਤਿੰਨੋ ਦਿਨ ਰੋਜ਼ਾਨਾ ਸ਼ਾਮ 6 ਵਜੇ ਤੋਂ ਦੇਰ ਰਾਤ ਤੱਕ ਕਥਾ ਕੀਰਤਨ ਦਾ ਪ੍ਰਵਾਹ ਚੱਲੇਗਾ, ਜਿਸ ਵਿਚ ਸਿੰਘ ਸਾਹਿਬਾਨ, ਸੰਤ ਮਹਾਂਪੁਰਸ਼ ਗੁਰੂ ਘਰ ਦੇ ਪ੍ਰਸਿੱਧ ਕੀਰਤਨੀਏ, ਢਾਡੀ, ਕਥਾਵਾਚਕ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਨਗੇ।

ਉਨ੍ਹਾਂ ਦੱਸਿਆ ਕਿ ਬਾਹਰੋਂ ਆਈਆਂ ਸੰਗਤਾਂ ਲਈ ਰਹਿਣ ਦਾ ਪ੍ਰਬੰਧ, ਗੁਰੂ ਦਾ ਲੰਗਰ, ਗੱਡੀਆਂ ਖੜਨ ਲਈ ਪਾਰਕਿੰਗ, ਜੋੜਾ ਘਰ ਤੇ ਹਰ ਤਰ੍ਹਾਂ ਦਾ ਪ੍ਰਬੰਧ ਹੋਵੇਗਾ। ਭਾਈ ਸੋਢੀ ਨੇ ਦੱਸਿਆ ਕਿ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਅਤੇ ਸਮੂੰਹ ਪ੍ਰਬੰਧਕ ਕਮੇਟੀ ਇਸ ਸਮਾਗਮ ਨੂੰ ਚੜ੍ਹਦੀ ਕਲਾ ਵਿਚ ਕਰਨ ਲਈ ਪੂਰਨ ਸਹਿਯੋਗ ਕਰ ਰਹੀ ਹੈ।

Facebook Comments

Trending