ਖੇਤੀਬਾੜੀ

ਕਿਸਾਨ ਮਜਦੂਰ ਜੱਥੇਬੰਦੀ ਵੱਲੋਂ ਪੰਜਾਬ ’ਚ 4 ਥਾਵਾਂ ’ਤੇ ਰੇਲਾਂ ਦਾ ਚੱਕਾ ਜਾਮ, ਮੰਗਾਂ ਪੂਰੀਆਂ ਕਰਨ ਦੀ ਕੀਤੀ ਮੰਗ

Published

on

ਅੰਮ੍ਰਿਤਸਰ : ਕਿਸਾਨ ਮਜਦੂਰ ਸੰਗਰਸ਼ ਕਮੇਟੀ ਵੱਲੋਂ ਪੰਜਾਬ ਵਿਚ 4 ਥਾਵਾਂ ’ਤੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਨੇ ਕਿਹਾ ਕਿ ਅੱਜ ਪੰਜਾਬ ਭਰ ਵਿਚ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਲੰਮੇ ਸਮੇਂ ਲਈ ਪੰਜਾਬ ਵਿੱਚ 4 ਥਾਵਾਂ ’ਤੇ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ। ਇਹ ਅੰਦੋਲਨ ਉਦੋਂ ਤੱਕ ਚਲੇਗਾ, ਜਦ ਤਕ ਸਰਕਾਰ ਵੱਲੋਂ ਸਾਡੀਆਂ ਮੰਗਾਂ ਨਹੀਂ ਮਨ ਲਈਆਂ ਜਾਂਦੀਆਂ।

ਉਨ੍ਹਾਂ ਨੇ ਕਿਹਾ ਕਿ ਸਾਡੀ ਮੰਗ ਹੈ ਕਿ ਲਖਿਮਪੁਰ ਖੀਰੀ ਦੀ ਘਟਨਾ ਦੇ ਮੁੱਖ ਦੋਸ਼ੀ ਮੰਤਰੀ ਨੂੰ ਉਸਦੇ ਅਹੁਦੇ ਤੋਂ ਬਰਖ਼ਾਸਤ ਕਰ ਉਸਨੂੰ ਗ੍ਰਿਫ਼ਤਾਰ ਕੀਤਾ ਜਾਵੇ। ਸਵਾਮੀਨਾਥਨ ਦੀ ਰਿਪੋਰਟ ਜਿਹੜੀ ਲੰਮੇ ਸਮੇਂ ਤੋਂ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਉਸਨੂੰ ਲਾਗੂ ਕੀਤਾ ਜਾਵੇ। ਐੱਮ.ਐੱਸ.ਪੀ ਦਾ ਰੇਟ ਤੈਅ ਕੀਤਾ ਜਾਵੇ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੀ ਚੋਣਾਂ ਸਮੇਂ ਸੱਤਾ ਵਿਚ ਆਉਣ ਲਈ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ, ਜੋ ਅਜੇ ਤੱਕ ਪੂਰਾ ਨਹੀਂ ਹੋਇਆ। ਨਸ਼ੇ ਕਾਰਨ ਨੌਜਵਾਨ ਪੀੜੀ ਬਰਬਾਦ ਹੋ ਰਹੀ ਹੈ ਅਤੇ ਮਾਵਾਂ ਦੇ ਪੁੱਤ ਮਾਰੇ ਗਏ ਹਨ। ਬੇਰੋਜ਼ਗਾਰੀ ਦਿਨੋ ਦਿਨ ਵੱਧਦੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਨਸ਼ਾ ਮੁਕਤ ਪੰਜਾਬ ਬਨਾਉਣ ਦੀ ਗੱਲ ਕੀਤੀ ਸੀ।

ਕਿਸਾਨ ਆਗੂ ਨੇ ਕਿਹਾ ਕਿ ਕਿਸਾਨਾਂ ਨੂੰ ਬਾਸਮਤੀ ਦੀ ਫ਼ਸਲ ਖ਼ਰਾਬ ਹੋਣ ਦਾ ਵੀ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ, ਨਾ ਹੀ ਆਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਮਿਲੇ ਹਨ। ਕਿਸਾਨਾਂ ਮਜਦੂਰਾਂ ਦੀ ਕਰਜ਼ਾ ਮੁਆਫ਼ੀ, ਨਸ਼ਾ ਮੁਕਤ ਪੰਜਾਬ, ਪੈਨਸ਼ਨ ਸਕੀਮ ਆਦਿ ਮੰਗਾਂ ਵੱਲ ਸਰਕਾਰ ਦਾ ਰਵਈਆ ਨਾਗੁਜ਼ਾਰ ਹੈ, ਜਿਸਦੇ ਚਲਦੇ ਜੱਥੇਬੰਦੀਆਂ ਵਲੋਂ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਹੈ।

Facebook Comments

Trending

Copyright © 2020 Ludhiana Live Media - All Rights Reserved.