Connect with us

ਪੰਜਾਬ ਨਿਊਜ਼

ਕੋਟਕਪੂਰਾ ਗੋਲ਼ੀਕਾਂਡ : ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸੁਖਬੀਰ ਬਾਦਲ ਨੂੰ ਵੱਡੀ ਰਾਹਤ

Published

on

Kotakpura shooting incident: Punjab-Haryana High Court gives a big relief to Sukhbir Badal

ਜਾਣਕਾਰੀ ਮੁਤਾਬਕ ਪੰਜਾਬ ਹਰਿਆਣਾ ਹਾਈਕੋਰਟ ਨੇ ਕੋਟਕਪੂਰਾ ਗੋਲ਼ੀਕਾਂਡ ‘ਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮਾਣਯੋਗ ਅਦਾਲਤ ਨੇ ਸੁਖਬੀਰ ਬਾਦਲ ਨੂੰ 15 ਦਿਨ ਅੰਦਰ ਫਰੀਦਕੋਟ ਜ਼ਿਲ੍ਹਾ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। 16 ਮਾਰਚ ਨੂੰ ਮਾਣਯੋਗ ਅਦਾਲਤ ਵੱਲੋਂ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਸੀ। ਜਿਸ ‘ਤੇ ਸੁਖਬੀਰ ਬਾਦਲ ਨੇ ਹਾਈਕੋਰਟ ਦਾ ਰੁਖ ਕੀਤਾ ਸੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 24 ਫਰਵਰੀ ਨੂੰ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਸਿਟ ਨੇ 7 ਹਜ਼ਾਰ ਪੰਨਿਆ ਦਾ ਚਲਾਨ ਫਰੀਦਕੋਟ ਅਦਾਲਤ ‘ਚ ਪੇਸ਼ ਕੀਤਾ ਸੀ, ਜਿਸ ‘ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਸੁਮੇਧ ਸੈਣੀ ਸਮੇਤ ਕਈ ਪੁਲਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਸੀ। ਜਿਸ ਦੇ ਆਧਾਰ ‘ਤੇ ਅਦਾਲਤ ਨੇ ਚਲਾਨ ‘ਚ ਨਾਮਜ਼ਦ ਵਿਅਕਤੀਆਂ ਨੂੰ ਸੰਮਨ ਜਾਰੀ ਕਰ ਕੇ ਅਦਾਲਤ ‘ਚ ਤਲਬ ਕੀਤਾ ਸੀ।

Facebook Comments

Trending