Connect with us

ਪੰਜਾਬੀ

ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਨਾਇਆ ਮਜ਼ਦੂਰ ਦਿਵਸ

Published

on

Labor Day celebrated at Sacred Soul Convent Senior Secondary School

ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ ਲੁਧਿਆਣਾ ਵਿੱਚ ਮਜ਼ਦੂਰ ਵਰਗ ਨੂੰ ਮਹੱਤਵ ਦਿੰਦੇ ਹੋਏ ਮਜਦੂਰ ਦਿਵਸ ਮਨਾਇਆ ਗਿਆ। ਇਸ ਵਿਚ ਜਮਾਤ 7ਵੀ ਦੇ ਵਿਦਿਆਰਥੀਆਂ ਨੇ ਆਪਣੀ ਪੇਸ਼ਕਾਰੀ ਦਿੰਦੇ ਹੋਏ ਮਜ਼ਦੂਰ ਵਰਗ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੇ ਅਲੱਗ-ਅਲੱਗ ਭੂਮਿਕਾਵਾਂ ਦੇ ਦੁਆਰਾ ਇਹ ਦੱਸਣ ਦੀ ਕੋਸ਼ਿਸ਼ ਕੀਤੀ ਕਿ ਮਜ਼ਦੂਰ ਵਰਗ ਸਾਡੇ ਜੀਵਨ ਵਿੱਚ ਕੀ ਮਹੱਤਵ ਰੱਖਦਾ ਹੈ।

ਜਮਾਤ ਤੀਸਰੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੇ ਸਕੂਲ ਵਿੱਚ ਕੰਮ ਕਰਨ ਵਾਲੇ ਮਜ਼ਦੂਰ ਵਰਗ ਦੇ ਮਜ਼ਦੂਰਾਂ ਨੂੰ ਕਾਰਡ ਅਤੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ। ਸਕੂਲ ਦੇ ਡਾਇਰੈਕਟਰ ਸੁਖਦੀਪ ਗਿੱਲ, ਚੇਅਰਮੈਨ ਗੁਰਮੇਲ ਸਿੰਘ ਗਿੱਲ ਨੇ ਦੱਸਿਆ ਕਿ 1 ਮਈ ਮਜ਼ਦੂਰ ਲੋਕਾਂ ਨੂੰ ਸਮਰਪਿਤ ਹੈ, ਇਸ ਲਈ ਸਾਨੂੰ ਇਨ੍ਹਾਂ ਦਾ ਹਮੇਸ਼ਾ ਸਨਮਾਨ ਕਰਨਾ ਚਾਹੀਦਾ ਹੈ। ਮੁੱਖ ਅਧਿਆਪਕ ਪੂਨਮ ਮਲਹੋਤਰਾ ਨੇ ਕਿਹਾ ਕਿ ਰਾਸ਼ਟਰ ਵਿੱਚ ਪ੍ਰਗਤੀ ਅਤੇ ਉੱਨਤੀ ਵਿੱਚ ਇਨ੍ਹਾਂ ਦੀ ਭਾਗੀਦਾਰੀ ਤੋਂ ਬਿਨਾਂ ਕੋਈ ਵੀ ਕੰਮ ਅਸੰਭਵ ਹੈ।

Facebook Comments

Trending