Connect with us

ਪੰਜਾਬੀ

ਸਪਰਿੰਗ ਡੇਲ ਵਿਖੇ ਮਨਾਇਆ ਗਿਆ ਲੇਬਰ ਦਿਵਸ

Published

on

Labor Day celebrated at Spring Dale

ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਲੇਬਰ ਦਿਵਸ ਨੂੰ ਬੜੇ ਹੀ ਸੁਚਾਰੂ ਰੂਪ ਵਿੱਚ ਮਨਾਇਆ ਗਿਆ। ਇਸ ਸੰਬੰਧ ਵਿੱਚ ਸਾਰੇ ਕਰਮਚਾਰੀਆਂ ਨੂੰ ਇਕੱਠਾ ਕਰਕੇ ਉਹਨਾਂ ਦੀ ਪਿੱਠ ਥਾਪੜੀ ਗਈ। ਸਕੂਲ ਪ੍ਰਬੰਧਕੀ ਕਮੇਟੀ ਵੱਲੋਂ ਸਾਰੇ ਕਰਮਚਾਰੀਆਂ ਨੂੰ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਨਿਭਾਉਣ ‘ਤੇ ਇਨਾਮ ਦੇ ਕੇ ਸਨਮਾਇਆ ਗਿਆ। ਇਸ ਸੰਬੰਧ ਵਿੱਚ ਸਾਰੇ ਬੱਚਿਆਂ ਨੂੰ ਵੀ ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ

ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਕਰਮਚਾਰੀਆਂ ਨੂੰ ਞੂਬ ਸ਼ਾਬਾਸ਼ੀ ਦਿੱਤੀ ਤੇ ਨਾਲ਼ ਹੀ ਭਵਿੱਖ ਵਿੱਚ ਵੀ ਇੰਝ ਹੀ ਪੂਰੇ ਜੋਸ਼ ਅਤੇ ਸ਼ਿੱਦਤ ਨਾਲ਼ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਆ। ਇਸ ਦੇ ਨਾਲ਼ ਹੀ ਡਾਇਰੈਕਟਰਜ਼ ਮਨਦੀਪ ਸਿੰਘ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਸਾਰੇ ਕਰਮਚਾਰੀਆਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਲੇਬਰ ਡੇਅ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ।

Facebook Comments

Trending