Connect with us

ਅਪਰਾਧ

ਲਖੀਮਪੁਰ ਕਾਂਡ ਤੋਂ ਬਾਅਦ ਹੁਣ ਹਰਿਆਣਾ ‘ਚ ਵੀ ਭਾਜਪਾ ਸੰਸਦ ਮੈਂਬਰ ਨੇ ਕਿਸਾਨਾਂ ਤੇ ਗੱਡੀ ਚੜਾਉਣ ਦੀ ਕੀਤੀ ਕੋਸ਼ਿਸ਼

Published

on

Lakhimpur incident, Haryana too, BJP MP tried to drive over the farmers

ਤੁਹਾਨੂੰ ਦੱਸ ਦਿੰਦੇ ਹਾਂ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਕਾਂਡ ਵਾਂਗ ਹਰਿਆਣਾ ਵਿੱਚ ਵੀ ਗੱਡੀ ਨਾਲ ਦਰੜ ਦਾ ਮਾਮਲਾ ਸਾਹਮਣੇ ਆਇਆ ਹੈ। ਦਾਅਵਾ ਕੀਤਾ ਕਿ ਹਰਿਆਣਾ ਦੇ ਨਰਾਇਣਗੜ੍ਹ’ ਚ ਭਾਜਪਾ ਵਿਧਾਇਕ ਸੰਦੀਪ ਸਿੰਘ ਨੇ ਵਿਰੋਧ ਕਰ ਰਹੇ ਕਿਸਾਨਾਂ ਤੇ ਗੱਡੀ ਚੜਾਉਣ ਦੀ ਕੋਸ਼ਿਸ਼ ਕੀਤੀ ਹੈ। ਜਿਸ ਵਿੱਚ ਇੱਕ ਕਿਸਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਇਸਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਉਸ ਸਮੇਂ ਵਾਪਰਿਆ ਜਦੋਂ ਕਿਸਾਨ ਇੱਕ ਸਮਾਗਮ ਵਿੱਚ ਪਹੁੰਚੇ ਭਾਜਪਾ ਵਿਧਾਇਕ ਸੰਦੀਪ ਸਿੰਘ ਦਾ ਵਿਰੋਧ ਕਰ ਰਹੇ ਸਨ। ਇਸ ਦੌਰਾਨ ਵਿਰੋਧ ਕਰ ਰਹੇ ਕਿਸਾਨਾਂ ਨੂੰ ਵਿਧਾਇਕ ਨੇ ਕਥਿਤ ਤੌਰ ਉੱਤੇ ਗੱਡੀ ਨਾਲ ਦਰੜਨ ਦੀ ਕੋਸ਼ਿਸ਼ ਕੀਤੀ।

ਉੱਥੇ ਹੀ ਨਰਾਇਣਗੜ੍ਹ ਵਿੱਚ ਭਾਜਪਾ ਵਿਧਾਇਕ ਸੰਦੀਪ ਸਿੰਘ ਅਤੇ ਕੁਰੂਕਸ਼ੇਤਰ ਤੋਂ ਭਾਜਪਾ ਸੰਸਦ ਮੈਂਬਰ ਨਾਇਬ ਸੈਣੀ ਦਾ ਪ੍ਰੋਗਰਾਮ ਸੀ। ਜਦੋਂ ਕਿਸਾਨਾਂ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਭਾਜਪਾ ਨੇਤਾਵਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ ਵਿੱਚ ਪੁਲਿਸ ਵੀ ਤਾਇਨਾਤ ਸੀ। ਕਥਿਤ ਹਾਦਸੇ ਤੋਂ ਬਾਅਦ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇੱਕ ਭਾਜਪਾ ਨੇਤਾ ਦੀ ਕਾਰ ਨੇ ਉਨ੍ਹਾਂ ਦੇ ਇੱਕ ਸਾਥੀ ਨੂੰ ਕੁਚਲ ਦਿੱਤਾ ਹੈ। ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਵੱਡੀ ਗਿਣਤੀ ਵਿੱਚ ਪਹੁੰਚ ਕੇ ਵਿਰੋਧ ਵਿੱਚ ਸ਼ਾਮਲ ਹੋਣ। ਇਸ ਵਿੱਚ ਇਹ ਵੀ ਕਿਹਾ ਜਾ ਰਿਹਾ ਹੈ ਕਿ ਯੂਪੀ ਦੀ ਘਟਨਾ ਨੂੰ ਇੱਥੇ ਅੰਜਾਮ ਦਿੱਤਾ ਗਿਆ ਹੈ। ਲੁਧਿਆਣਾ ਲਾਈਵ ਇਸ ਵੀਡੀਓ ਦੀ ਸੱਚਾਈ ਦੀ ਪੁਸ਼ਟੀ ਨਹੀਂ ਕਰਦਾ।

UP Lakhimpur violence case: Police seize ammunition

UP Lakhimpur violence case

https://twitter.com/i/status/1446025909845180418

 

Facebook Comments

Trending