Connect with us

ਅਪਰਾਧ

ਲਖੀਮਪੁਰ ਖੀਰੀ : ਆਸ਼ੀਸ਼ ਮਿਸ਼ਰਾ ਦੀ ਇਲਾਹਾਬਾਦ ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਜ

Published

on

Lakhimpur Khiri: Allahabad High Court rejected Ashish Mishra's bail petition

ਲਖੀਮਪੁਰ ਹਿੰਸਾ ਮਾਮਲੇ ਵਿਚ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈਕੋਰਟ ਨੇ ਲਖੀਮਪੁਰ ਖੀਰੀ ਦੇ ਤਿਕੋਨੀਆ ਵਿਚ ਹੋਈ ਹਿੰਸਾ ਮਾਮਲੇ ਵਿਚ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਮਤਲਬ ਆਸ਼ੀਸ਼ ਮਿਸ਼ਰਾ ਨੂੰ ਹੁਣ ਜੇਲ੍ਹ ਵਿਚ ਹੀ ਰਹਿਣਾ ਹੋਵੇਗਾ।

ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਖਾਰਜ ਕਰਦੇ ਹੋਏ ਹਾਈਕੋਰਟ ਨੇ ਸਖਤ ਟਿੱਪਣੀ ਕਰਦੇ ਹੋਏ ਕਿਹਾ ਕਿ ਲਖੀਮਪੁਰ ਮਾਮਲੇ ਵਿਚ 4 ਕਿਸਾਨ ਮਰੇ। ਦੋਸ਼ੀ ਦੀ ਗੱਡੀ ਉਥੇ ਮੌਜੂਦ ਸੀ। ਇਹ ਸਭ ਤੋਂ ਵੱਡਾ ਤਥ ਹੈ। ਇਹ ਮਾਮਲਾ ਘੋਰ ਅਪਰਾਧ ਦੀ ਸ਼੍ਰੇਣੀ ਵਿਚ ਆਉਂਦਾ ਹੈ। ਆਸ਼ੀਸ਼ ਮਿਸ਼ਰਾ ਵੱਲੋਂ ਸੀਨੀਅਰ ਵਕੀਲ ਗੋਪਾਲ ਚਤੁਰਵੇਦੀ, ਪੀੜਤਾਂ ਵੱਲੋਂ ਕਮਲਜੀਤ ਰਾਖੜਾ, ਸੂਬਾ ਸਰਕਾਰ ਵੱਲੋਂ AAG ਵਿਨੋਦ ਸ਼ਾਹੀ ਮੌਜੂਦ ਸਨ।

ਇਸ ਤੋਂ ਪਹਿਲਾਂ ਇਸ ਮਾਮਲੇ ਵਿਚ 15 ਜੁਲਾਈ ਨੂੰ ਸੁਣਵਾਈ ਹੋਈ ਸੀ ਜਦੋਂ ਅਦਾਲਤ ਨੇ ਆਪਣੇ ਫੈਸਲੇ ਨੂੰ ਸੁਰੱਖਿਅਤ ਰੱਖ ਲਿਆ ਸੀ ਪਰ ਅੱਜ ਮੰਗਲਵਾਰ ਨੂੰ ਹਾਈਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਤੇ ਉਨ੍ਹਾਂ ਨੂੰ ਦੁਬਾਰਾ ਜੇਲ੍ਹ ਵਿਚ ਭੇਜ ਦਿੱਤਾ। ਆਸ਼ੀਸ਼ ਮਿਸ਼ਰਾ ਨੂੰ ਫਿਲਹਾਲ ਜੇਲ੍ਹ ਵਿਚ ਹੀ ਰਹਿਣਾ ਹੋਵੇਗਾ। ਆਸ਼ੀਸ਼ ਮਿਸ਼ਰਾ ਦੇ ਵਕੀਲਾਂ ਨੇ ਉਨ੍ਹਾਂ ਨੂੰ ਜ਼ਮਾਨਤ ਦਿਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਅਦਾਲਤ ਨੇ ਉਨ੍ਹਾਂ ਦੀਆਂ ਦਲੀਲਾਂ ਨਹੀਂ ਸੁਣੀਆਂ।

Facebook Comments

Trending