Connect with us

ਅਪਰਾਧ

ਜੇਲ੍ਹ ਵਿਚੋਂ ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ

Published

on

Large quantities of drugs, mobiles and other items were recovered from the jail

ਲੁਧਿਆਣਾ : ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਭਾਰੀ ਮਾਤਰਾ ਵਿਚ ਮੋਬਾਇਲ ਅਤੇ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਸ ਮਾਮਲੇ ਵਿਚ ਇਕ ਮੁਲਾਜ਼ਮ ਸਮੇਤ 9 ਖਿਲਾਫ਼ ਕੇਸ ਦਰਜ ਕੀਤਾ ਹੈ।

ਜਾਣਕਾਰੀ ਅਨੁਸਾਰ ਬੀਤੀ ਰਾਤ ਜੇਲ੍ਹ ਦੀ ਚੈਕਿੰਗ ਕੀਤੀ ਗਈ ਤਾਂ ਉਥੋਂ ਜਰਦਾ, 11 ਮੋਬਾਇਲ ਅਤੇ ਕੁਝ ਸਿਮ ਬਰਾਮਦ ਕੀਤੇ ਗਏ। ਅਧਿਕਾਰੀਆਂ ਵੱਲੋਂ ਇਸ ਮਾਮਲੇ ਵਿਚ ਪਾਸਕੋ ਕਰਮਚਾਰੀ ਸੁਰਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਮਾਛੀਵਾੜਾ, ਮੁਹੰਮਦ ਸਲਮਾਨ, ਹਰਜਿੰਦਰ ਸਿੰਘ, ਸੁਖਜੀਤ ਸਿੰਘ, ਸੁਖਵਿੰਦਰ ਪਵਾਰ, ਹਰਿੰਦਰ ਸਿੰਘ, ਜਗਜੀਤ ਸਿੰਘ, ਸ਼ਿਵ ਕੁਮਾਰ ਅਤੇ ਰਾਹੁਲ ਰਾਹੁਲ ਖਿਲਾਫ਼ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਅਧਿਕਾਰੀ ਆਪਣੇ ਪੱਧਰ ‘ਤੇ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਕੋਈ ਹੋਰ ਵੀ ਇਸ ਮਾਮਲੇ ਵਿਚ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Facebook Comments

Trending