ਅਪਰਾਧ

ਮੈਡੀਕਲ ਸਟੋਰ ਤੋਂ ਭਾਰੀ ਮਾਤਰਾ ‘ਚ ਨਸ਼ੀਲੀਆਂ ਗੋਲੀਆਂ ਬਰਾਮਦ

Published

on

ਲੁਧਿਆਣਾ : ਨਾਰਕੋਟਿਕ ਕੰਟਰੋਲ ਬਿਊਰੋ ਵਲੋਂ ਰਾਹੋਂ ਰੋਡ ਸਥਿਤ ਸ਼ਰਮਾ ਮੈਡੀਕਲ ਸਟੋਰ ‘ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿਚ ਪੁਲਿਸ ਨੇ ਰਵਿੰਦਰ ਸ਼ਰਮਾ ਪੁੱਤਰ ਮੁਖਤਿਆਰ ਚੰਦ ਸ਼ਰਮਾ ਵਾਸੀ ਜਨਤਾ ਕਾਲੋਨੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਉਪਰੰਤ ਉਸ ਨੂੰ ਗਿ੍ਫ਼ਤਾਰ ਕਰ ਲਿਆ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਨਾਰਕੋਟਿਕ ਬਿਊਰੋ ਨੂੰ ਸੂਚਨਾ ਮਿਲੀ ਸੀ ਕਿ ਉਕਤ ਕਥਿਤ ਦੋਸ਼ੀ ਨਸ਼ੀਲੀਆਂ ਦਵਾਈਆਂ ਦਾ ਕਾਰੋਬਾਰ ਕਰਦਾ ਹੈ ਅਤੇ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ। ਉਸ ਪਾਸੋਂ ਹੋਰ ਵੀ ਪੁੱਛ-ਪੜਤਾਲ ਕੀਤੀ ਜਾਂਦੀ ਹੈ।

Facebook Comments

Trending

Copyright © 2020 Ludhiana Live Media - All Rights Reserved.