Connect with us

ਅਪਰਾਧ

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ

Published

on

Large quantities of drugs recovered from various places

ਲੁਧਿਆਣਾ : ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਛਾਪਾਮਾਰੀ ਕਰ ਕੇ ਇਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਰਾਜੂ ਕਾਲੀਆ ਵਾਸੀ ਹਜ਼ੂਰੀ ਬਾਗ ਕਾਲੋਨੀ ਅਤੇ ਹੀਰਾ ਸਿੰਘ ਪਾਸੇ ਚਿੱਟੀ ਕਲੋਨੀ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 11 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ।

ਪੁਲਿਸ ਨੇ ਕਥਿਤ ਦੋਸ਼ੀਆਂ ਨੂੰ ਮੈਟਰੋ ਰੋਡ ਨੇੜਿਓ ਉਸ ਵੇਲੇ ਗਿ੍ਫਤਾਰ ਕੀਤਾ, ਜਦੋਂਕਿ ਇਹ ਨਸ਼ੀਲੇ ਪਾਊਡਰ ਦੀ ਸਪਲਾਈ ਦੇਣ ਲਈ ਜਾ ਰਹੇ ਸਨ। ਇਨ੍ਹਾਂ ਖਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

ਦੂਜੇ ਮਾਮਲੇ ਵਿਚ ਪੁਲਿਸ ਨੇ ਸਿਕੰਦਰ ਯਾਦਵ ਵਾਸੀ ਦਾਣਾ ਮੰਡੀ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਦੋ ਕਿਲੋ ਗਾਂਜਾ ਬਰਾਮਦ ਕੀਤਾ ਹੈ। ਪੁਲਿਸ ਨੇ ਕਥਿਤ ਦੋਸ਼ੀ ਨੂੰ ਦਾਣਾ ਮੰਡੀ ਨੇੜਿਓ ਹੀ ਗਿ੍ਫਤਾਰ ਕੀਤਾ। ਕਥਿਤ ਦੋਸ਼ੀ ਖਿਲਾਫ ਕੇਸ ਦਰਜ ਕਰ ਲਿਆ ਤੇ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

Facebook Comments

Trending