Connect with us

ਅਪਰਾਧ

ਭਾਰੀ ਮਾਤਰਾ ‘ਚ ਹੈਰੋਇਨ ਤੇ ਨਸ਼ੀਲਾ ਪਦਾਰਥ ਆਈਸ ਬਰਾਮਦ

Published

on

Large quantities of heroin and narcotics were recovered

ਲੁਧਿਆਣਾ : ਪੁਲਿਸ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਹੈਰੋਇਨ ਤੇ ਆਈਸ ਬਰਾਮਦ ਕੀਤੀ ਹੈ। ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਬੇਅੰਤ ਜੁਨੇਜਾ ਨੇ ਦੱਸਿਆ ਕਿ ਪੁਲਿਸ ਵਲੋਂ ਈਸ਼ਰ ਨਗਰ ਪੁਲੀ ‘ਤੇ ਨਾਕਾਬੰਦੀ ਕੀਤੀ ਹੋਈ ਸੀ ਕਿ ਉਥੇ ਜਾ ਰਹੇ ਦੋ ਨੌਜਵਾਨਾਂ ਨੂੰ ਜਦੋਂ ਪੁਲਿਸ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਉੱਥੋਂ ਭੱਜ ਗਏ। ਪੁਲਿਸ ਵਲੋਂ ਪਿੱਛਾ ਕਰਨ ‘ਤੇ ਇਨ੍ਹਾਂ ਦੋਵਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ।

ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ ਦੀ ਸ਼ਨਾਖਤ ਹਰਜੀਤ ਸਿੰਘ ਉਰਫ ਹਨੀ ਪੁੱਤਰ ਦਰਸ਼ਨ ਸਿੰਘ ਵਾਸੀ ਈਸ਼ਰ ਨਗਰ ਤੇ ਵਿਸ਼ਾਲ ਉਰਫ ਯੋਧਾ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਦਕੋਹਾ ਗੁਰਦਾਸਪੁਰ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੇ ਕਬਜ਼ੇ ‘ਚੋਂ ਪੁਲਿਸ ਨੇ 6 ਗ੍ਰਾਮ ਆਈਸ ਬਰਾਮਦ ਕੀਤੀ ਹੈ। ਇਹ ਦੋਵੇਂ ਨਸ਼ਾ ਕਰਨ ਦੇ ਆਦੀ ਹਨ, ਹਰਜੀਤ ਸਿੰਘ ਹਨੀ ਖ਼ਿਲਾਫ਼ ਪਹਿਲਾਂ ਵੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ 3 ਮਾਮਲੇ ਦਰਜ ਹਨ।

ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਕ ਹੋਰ ਅਜਿਹੇ ਮਾਮਲੇ ‘ਚ ਗਗਨ ਚੌਧਰੀ ਵਾਸੀ ਜਮਾਲਪੁਰ ਨੂੰ ਗਿ੍ਫਤਾਰ ਕਰ ਕੇ ਉਸਦੇ ਕਬਜ਼ੇ ‘ਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਉਸ ਨੂੰ ਸਰਪੰਚ ਕਾਲੋਨੀ ਨੇੜਿਓ ਗਿ੍ਫ਼ਤਾਰ ਕੀਤਾ ਹੈ। ਥਾਣਾ ਲਾਡੋਵਾਲ ਦੇ ਐਸ. ਐਚ. ਓ. ਜਸਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਦਲਬੀਰ ਸਿੰਘ ਉਰਫ ਮਿੰਟੂ ਪੁੱਤਰ ਰੋਸ਼ਨ ਸਿੰਘ ਵਾਸੀ ਫਿਲੋਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਤੀਜੇ ਅਜਿਹੇ ਮਾਮਲੇ ‘ਚ ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਅਸ਼ੋਕ ਕੁਮਾਰ ਪੁੱਤਰ ਜਗਦੀਸ਼ ਕੁਮਾਰ ਵਾਸੀ ਹਰਿਗੋਬਿੰਦ ਨਗਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 35 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਕਥਿਤ ਦੋਸ਼ੀ ਨੂੰ ਈਸਾ ਨਗਰੀ ਪੁਲੀ ਨੇੜਿਓਾ ਉਸ ਵੇਲੇ ਗਿ੍ਫ਼ਤਾਰ ਕੀਤਾ ਜਦ ਕਿ ਉਹ ਹੈਰੋਇਨ ਦੀ ਸਪਲਾਈ ਕਰਨ ਲਈ ਜਾ ਰਿਹਾ ਸੀ। ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Facebook Comments

Trending