ਲੁਧਿਆਣਾ : ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਕਮਲ ਕਾਲੜਾ ਵਾਸੀ ਦੁੱਗਰੀ ਵਜੋਂ ਕੀਤੀ ਗਈ ਹੈ।

ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸ਼ਰਾਬ ਸਪਲਾਈ ਕਰਦਾ ਸੀ। ਪੁਲਿਸ ਵਲੋਂ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।