ਅਪਰਾਧ
ਵੱਖ ਵੱਖ ਥਾਵਾਂ ਤੋਂ ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਬਰਾਮਦ
Published
3 years agoon

ਲੁਧਿਆਣਾ : ਪੁਲਿਸ ਨੇ ਸ਼ਹਿਰ ਦੀਆਂ ਵੱਖ ਵੱਖ ਥਾਂਵਾਂ ‘ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਰਾਹੁਲ ਕੁਮਾਰ ਵਾਸੀ ਨੇੜੇ ਸੁਭਾਨੀ ਬਿਲਡਿੰਗ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ।
ਦੂਜੇ ਮਾਮਲੇ ਵਿਚ ਪੁਲਿਸ ਨੇ ਪਿੰਡ ਬੁਟਾਰੀ ਨੇੜਿਓ ਪਰਮਵੀਰ ਸਿੰਘ ਪੁੱਤਰ ਸਵਿੰਦਰ ਸਿੰਘ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਤੀਜੇ ਮਾਮਲੇ ਵਿਚ ਪੁਲਿਸ ਨੇ ਸਿਮਰਨਜੀਤ ਸਿੰਘ ਵਾਸੀ ਨੇੜੇ ਅੰਬੈਸਡਰ ਹੋਟਲ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 36 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ
ਪੁਲਿਸ ਵਲੋਂ ਸੂਰਜ ਵਾਸੀ ਪ੍ਰੇਮ ਬਿਹਾਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ। ਥਾਣਾ ਟਿੱਬਾ ਦੀ ਪੁਲਿਸ ਵਲੋਂ ਵਰੁਨ ਕੁਮਾਰ ਵਾਸੀ ਜਗੀਰਪੁਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਵਲੋਂ ਨਵੀਨ ਕੁਮਾਰ ਵਾਸੀ ਤਾਜਪੁਰ ਰੋਡ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਵੀ 23 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਵਲੋਂ ਰਾਮਨਰੇਸ਼ ਵਾਸੀ ਭਾਮੀਆਂ ਰੋਡ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ ਹਨ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ