ਅਪਰਾਧ

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਬਰਾਮਦ

Published

on

ਲੁਧਿਆਣਾ : ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਸਲੇਮ ਟਾਬਰੀ ਦੇ ਰਹਿਣ ਵਾਲੇ ਬਿੱਟੂ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜੇ ਵਿਚੋਂ 29 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ।

ਦੂਜੇ ਮਾਮਲੇ ਵਿਚ ਪੁਲਿਸ ਨੇ ਹਰੀ ਸਿੰਘ ਵਾਸੀ ਪੁਰਾਣੀ ਮਾਧੋਪੁਰੀ ਨੂੰ ਗਿ੍ਫਤਾਰ ਕਰਕੇ ਉਸਦੇ ਕਬਜੇ ‘ਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਹਰੀ ਸਿੰਘ ਨੂੰ ਥਾਣਾ ਡਿਵੀਜ਼ਨ ਨੰਬਰ ਤਿੰਨ ਨੇੜਿਓਾ ਉਸ ਵੇਲੇ ਗਿ੍ਫਤਾਰ ਕੀਤਾ, ਜਦੋਂਕਿ ਉਹ ਸ਼ਰਾਬ ਦੀ ਸਪਲਾਈ ਦੇਣ ਜਾ ਰਿਹਾ ਸੀ | ਉਸ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਤੀਜੇ ਮਾਮਲੇ ਵਿਚ ਪੁਲਿਸ ਨੇ ਲਾਡੋਵਾਲ ਪੁਲ ਨੇੜਿਓਾ 50 ਬੋਤਲਾਂ ਸ਼ਰਾਬ ਅਤੇ 30 ਹਜ਼ਾਰ ਲਿਟਰ ਲਾਹਣ ਬਰਾਮਦ ਕੀਤਾ ਹੈ ਪਰ ਇਸ ਮਾਮਲੇ ਵਿਚ ਪੁਲਿਸ ਵਲੋਂ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਜਦੋਂ ਉਥੇ ਛਾਪਾਮਾਰੀ ਕੀਤੀ ਗਈ ਤਾਂ ਸ਼ਰਾਬ ਦੇ ਮਾਲਕ ਉਥੋਂ ਭੱਜ ਪਏ। ਪੁਲਿਸ ਵਲੋਂ ਉਨ੍ਹਾਂ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ।

Facebook Comments

Trending

Copyright © 2020 Ludhiana Live Media - All Rights Reserved.