ਅਪਰਾਧ
ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਬਰਾਮਦ
Published
3 years agoon

ਲੁਧਿਆਣਾ : ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਰਾਜਿੰਦਰ ਪਾਂਡੇ ਵਾਸੀ ਇਸਲਾਮਗੰਜ ਤੇ ਪ੍ਰਦੀਪ ਕੁਮਾਰ ਪੁੱਤਰ ਚਮਨ ਲਾਲ ਵਾਸੀ ਇਸਲਾਮਗੰਜ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 37 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ। ਪੁਲਿਸ ਨੇ ਕਥਿਤ ਦੋਸ਼ੀ ਨੂੰ ਨੀਲਾ ਝੰਡਾ ਰੋਡ ਤੋਂ ਉਸ ਵੇਲੇ ਗਿ੍ਫ਼ਤਾਰ ਕੀਤਾ, ਜਦੋਂਕਿ ਸ਼ਰਾਬ ਸਪਲਾਈ ਦੇਣ ਲਈ ਜਾ ਰਿਹਾ ਸੀ।
ਦੂਜੇ ਅਜਿਹੇ ਮਾਮਲੇ ‘ਚ ਪੁਲਿਸ ਨੇ ਲਲਿਤ ਕੁਮਾਰ ਪੁੱਤਰ ਜੋਗਿੰਦਰ ਪਾਲ ਵਾਸੀ ਛਾਉਣੀ ਮੁਹੱਲਾ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਕਥਿਤ ਦੋਸ਼ੀ ਨੂੰ ਪੁਲਿਸ ਨੇ ਮੰਨਾ ਸਿੰਘ ਨਗਰ ਤੋਂ ਗਿ੍ਫ਼ਤਾਰ ਕੀਤਾ ਹੈ। ਤੀਜੇ ਮਾਮਲੇ ‘ਚ ਪੁਲਿਸ ਨੇ ਗੁਲਜ਼ਾਰ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਟਿੱਬਾ ਤੋਂ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 11 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਕਥਿਤ ਦੋਸ਼ੀ ਨੂੰ ਪੁਲਿਸ ਨੇ ਪਿੰਡ ਧਰੋੜ ਤੋਂ ਗਿ੍ਫ਼ਤਾਰ ਕੀਤਾ ਹੈ।
ਪੁਲਿਸ ਵਲੋਂ ਪਿੰਡ ਵਲੀਪੁਰ ਕਲਾਂ ਨੇੜੇ ਗੁਰਬੀਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਬਲੀਪੁਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਕਥਿਤ ਦੋਸ਼ੀ ਸ਼ਰਾਬ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ। ਪੁਲਿਸ ਵਲੋਂ ਇਨ੍ਹਾਂ ਸਾਰਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਹਨ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ