Connect with us

ਅਪਰਾਧ

ਵੱਖ ਵੱਖ ਥਾਵਾਂ ਤੋਂ ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਬਰਾਮਦ

Published

on

Large quantities of illicit liquor recovered from various places

ਲੁਧਿਆਣਾ :   ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ ਵਿਚ ਕੀਤੀ ਗਈ ਸਖ਼ਤੀ ਕਰਨ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਵਰੁਣ ਭਾਟੀਆ ਵਾਸੀ ਨਿਊ ਸ਼ਿਵਾਜੀ ਨਗਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜੇ ‘ਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ।

ਦੂਜੇ ਮਾਮਲੇ ਵਿਚ ਪੁਲਿਸ ਨੇ ਬਿਕਰਮਜੀਤ ਸਿੰਘ ਵਾਸੀ ਪਿੰਡ ਰਾਮਗੜ੍ਹ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ ‘ਚੋਂ 48 ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਤੀਜੇ ਮਾਮਲੇ ਵਿਚ ਪੁਲਿਸ ਤੇ ਪਿੰਡ ਭੋਲੇਵਾਲ ਜਦੀਦ ਨੇੜੇ ਛਾਪਾਮਾਰੀ ਕਰਕੇ 17 ਹਜ਼ਾਰ ਲਿਟਰ ਲਾਹਣ ਅਤੇ ਸ਼ਰਾਬ ਦੇ ਬਰਾਮਦ ਕੀਤੇ ਹਨ। ਪੁਲਿਸ ਵਲੋਂ ਇਨ੍ਹਾਂ ਸਾਰਿਆਂ ਮਾਮਲਿਆਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

Facebook Comments

Trending