ਅਪਰਾਧ

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ‘ਚ ਸ਼ਰਾਬ, ਹੈਰੋਇਨ, ਭੁੱਕੀ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ

Published

on

ਲੁਧਿਆਣਾ :   ਪੁਲਿਸ ਵਲੋਂ ਵੱਖ ਵੱਖ ਥਾਂਵਾਂ ‘ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਸ਼ਰਾਬ, ਭੁੱਕੀ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਵਲੋਂ ਰਾਕੇਸ਼ ਕੁਮਾਰ ਪੁੱਤਰ ਬਲਬੀਰ ਸਿੰਘ ਵਾਸੀ ਜਗਦੀਪ ਨਗਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜੇ ਵਿਚੋਂ 56 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।

ਪੁਲਿਸ ਵਲੋਂ ਸੁਨੀਲ ਕੁਮਾਰ ਪੁੱਤਰ ਹਰੀ ਚੰਦ ਵਾਸੀ ਮੁਹੱਲਾ ਦੀਪ ਨਗਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 10 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਦੋਸ਼ੀ ਲੇਬਰ ਕਾਲੋਨੀ ਨੇੜੇ ਜਾ ਰਿਹਾ ਸੀ ਕਿ ਪੁਲਿਸ ਵਲੋਂ ਲਗਾਏ ਨਾਕੇ ‘ਤੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਕਥਿਤ ਦੋਸ਼ੀ ਨੇ ਮੋਟਰਸਾਈਕਲ ਭਜਾ ਲਿਆ। ਪਿੱਛਾ ਕਰਨ ‘ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਉਸ ਪਾਸੋਂ ਹੈਰੋਇਨ ਬਰਾਮਦ ਕੀਤੀ ਗਈ।

ਉਸ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਪਿੰਡ ਸ਼ੰਕਰ ਨੇੜੇ ਰਛਪਾਲ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਸ਼ੰਕਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਤਿੰਨ ਕਿਲੋ ਭੁੱਕੀ ਚੂਰਾ ਬਰਾਮਦ ਕੀਤੀ ਹੈ। ਕਥਿਤ ਦੋਸ਼ੀ ਇਹ ਨਸ਼ੀਲਾ ਪਦਾਰਥ ਵੇਚਣ ਜਾ ਰਿਹਾ ਸੀ ਕਿ ਪੁਲਿਸ ਨੇ ਉਸ ਨੂੰ ਨਾਕੇ ਤੋਂ ਕਾਬੂ ਕਰ ਲਿਆ।

Facebook Comments

Trending

Copyright © 2020 Ludhiana Live Media - All Rights Reserved.