Connect with us

ਅਪਰਾਧ

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ‘ਚ ਸ਼ਰਾਬ, ਗਾਂਜਾ ਤੇ ਭੁੱਕੀ ਬਰਾਮਦ

Published

on

Large quantities of liquor, marijuana and ashes were recovered from various places

ਲੁਧਿਆਣਾ : ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਭਾਰੀ ਮਾਤਰਾ ‘ਚ ਭੁੱਕੀ, ਸ਼ਰਾਬ ਤੇ ਗਾਂਜਾ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਸਥਾਨਕ ਮਨਜੀਤ ਨਗਰ ਵਿਚ ਛਾਪਾਮਾਰੀ ਕਰਕੇ 60 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ।

ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮਨਜੀਤ ਨਗਰ ਵਿਚ ਮਨਜੀਤ ਸਿੰਘ ਨਾਮੀ ਵਿਅਕਤੀ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰ ਰਿਹਾ ਹੈ। ਪੁਲਿਸ ਵਲੋਂ ਜਦੋਂ ਉਥੇ ਛਾਪਾਮਾਰੀ ਕੀਤੀ ਗਈ ਤਾਂ ਕਥਿਤ ਦੋਸ਼ੀ ਮਨਜੀਤ ਸਿੰਘ ਉਥੋਂ ਫਰਾਰ ਹੋ ਗਿਆ, ਪੁਲਿਸ ਵਲੋਂ ਉਸ ਖਿਲਾਫ਼ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।

ਦੂਜੇ ਮਾਮਲੇ ਵਿਚ ਸੀਆਈਏ ਸਟਾਫ ਦੀ ਪੁਲਿਸ ਨੇ ਭਾਨੂ ਪ੍ਰਕਾਸ਼ ਪੁੱਤਰ ਰਾਮ ਬਰਨ ਵਾਸੀ ਬਸੰਤ ਵਿਹਾਰ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਚਾਰ ਕਿਲੋ ਗਾਂਜਾ ਬਰਾਮਦ ਕੀਤਾ ਹੈ। ਕਥਿਤ ਦੋਸ਼ੀ ਹੈਬੋਵਾਲ ਚੁੰਗੀ ਨੇੜੇ ਗਾਂਜਾ ਦੀ ਸਪਲਾਈ ਕਰਨ ਜਾ ਰਿਹਾ ਸੀ ਕਿ ਪੁਲਿਸ ਵਲੋਂ ਲਗਾਏ ਗਏ ਨਾਕੇ ‘ਤੇ ਉਸਨੂੰ ਕਾਬੂ ਕਰ ਲਿਆ। ਪੁਲਿਸ ਵਲੋਂ ਉਸ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਤੇ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

ਤੀਜੇ ਮਾਮਲੇ ‘ਚ ਪੁਲਿਸ ਨੇ ਸੁਖਵੀਰ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਦਾ ਊਦਪੁਰਾ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 20 ਕਿਲੋ ਭੁੱਕੀ ਤੇ ਇਕ ਟਰੱਕ ਬਰਾਮਦ ਕੀਤਾ ਹੈ। ਪੁਲਿਸ ਅਨੁਸਾਰ ਕਥਿਤ ਦੋਸ਼ੀ ਬਿਲਗਾ ਕੱਟ ਨੇੜੇ ਟਰੱਕ ‘ਤੇ ਜਾ ਰਿਹਾ ਸੀ ਕਿ ਪੁਲਿਸ ਵਲੋਂ ਨਾਕੇ ‘ਤੇ ਜਦੋਂ ਟਰੱਕ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਥਿਤ ਦੋਸ਼ੀ ਨੇ ਟਰੱਕ ਭਜਾ ਲਿਆ, ਪਿੱਛਾ ਕਰਨ ‘ਤੇ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ ਤੇ ਤਲਾਸ਼ੀ ਲੈਣ ਉਪਰੰਤ ਇਹ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ।

Facebook Comments

Trending