Connect with us

ਅਪਰਾਧ

ਭਾਰੀ ਮਾਤਰਾ ‘ਚ ਲਾਹਣ ਤੇ ਸ਼ਰਾਬ ਬਰਾਮਦ

Published

on

Large quantities of liquor recovered

ਲੁਧਿਆਣਾ : ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਲਾਹਣ ਅਤੇ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਲਖਵਿੰਦਰ ਸਿੰਘ ਵਾਸੀ ਵਿਸ਼ਾਲ ਕਾਲੋਨੀ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ‘ਚੋਂ 120 ਲਿਟਰ ਲਾਹਣ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਕਥਿਤ ਦੋਸ਼ੀ ਵਿਸ਼ਾਲ ਕਲੋਨੀ ਵਿਚ ਇਹ ਗੈਰ-ਕਾਨੂੰਨੀ ਧੰਦਾ ਕਰ ਰਿਹਾ ਸੀ।

ਦੂਜੇ ਮਾਮਲੇ ਵਿਚ ਪੁਲਿਸ ਦੂਜੇ ਮਾਮਲੇ ਵਿਚ ਰਿੰਕੂ ਵਾਸੀ ਬਸਤੀ ਜੋਧੇਵਾਲ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਸੱਠ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਹਨ ਅਤੇ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

Facebook Comments

Trending