ਅਪਰਾਧ

ਜੇਲ੍ਹ ‘ਚੋਂ ਭਾਰੀ ਮਾਤਰਾ ‘ਚ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

Published

on

ਲੁਧਿਆਣਾ : ਸਥਾਨਕ ਕੇਂਦਰੀ ਜੇਲ੍ਹ ‘ਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਭਾਰੀ ਮਾਤਰਾ ‘ਚ ਜਰਦੇ ਦੀਆਂ ਪੁੜੀਆਂ ਤੇ ਮੋਬਾਇਲ ਬਰਾਮਦ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਤੇ ਬੈਰਕਾਂ ਦੀ ਚੈਕਿੰਗ ਕੀਤੀ ਗਈ ਜੋ ਕਿ ਕਾਫੀ ਸਮਾਂ ਤਕ ਚੱਲਦੀ ਰਹੀ। ਇਸ ਦੌਰਾਨ ਅਧਿਕਾਰੀਆਂ ਵਲੋਂ ਜੇਲ੍ਹ ‘ਚੋਂ 21 ਮੋਬਾਇਲ ਫੋਨ, 55 ਤੰਬਾਕੂ ਦੀਆਂ ਪੁੜੀਆਂ ਤੇ 10 ਮੋਬਾਇਲ ਚਾਰਜਰ ਬਰਾਮਦ ਕੀਤੇ ਹਨ।

ਪੁਲਿਸ ਵਲੋਂ ਇਸ ਮਾਮਲੇ ‘ਚ ਜੇਲ੍ਹ ਅਧਿਕਾਰੀ ਹਰਬੰਸ ਸਿੰਘ ਦੀ ਸ਼ਿਕਾਇਤ ‘ਤੇ ਵੱਖਰੇ ਤੌਰ ‘ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਤੇ ਜੇਲ੍ਹ ਅਧਿਕਾਰੀ ਆਪਣੇ ਆਪਣੇ ਪੱਧਰ ‘ਤੇ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਹਾਲ ਦੀ ਘੜੀ ਇਸ ਮਾਮਲੇ ‘ਚ ਕਿਸੇ ਵੀ ਬੰਦੀ ਨੂੰ ਨਾਮਜ਼ਦ ਨਹੀਂ ਕੀਤਾ ਗਿਆ ਹੈ।

Facebook Comments

Trending

Copyright © 2020 Ludhiana Live Media - All Rights Reserved.