Connect with us

ਅਪਰਾਧ

ਲੁਧਿਆਣਾ ‘ਚ ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਬਰਾਮਦ

Published

on

Large quantity of illicit liquor recovered in Ludhiana

ਲੁਧਿਆਣਾ : ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਦੀਪਕ ਕੁਮਾਰ ਵਾਸੀ ਵਿਸ਼ਵਕਰਮਾ ਕਾਲੋਨੀ ਵਜੋਂ ਕੀਤੀ ਗਈ।

ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ‘ਚ ਸੀ ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਇਹ ਸ਼ਰਾਬ ਸਪਲਾਈ ਕਰਦਾ ਸੀ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਪੁਲਿਸ ਨੇ ਕਥਿਤ ਦੋਸ਼ੀ ਦੇ ਕਬਜ਼ੇ ‘ਚੋਂ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ।

Facebook Comments

Trending