Connect with us

ਪੰਜਾਬ ਨਿਊਜ਼

ਪੰਜਾਬ ਦੇ ਮੌਸਮ ਬਾਰੇ ਤਾਜ਼ਾ ਅਪਡੇਟ, ਇਹ ਚੇਤਾਵਨੀ ਹੋਈ ਜਾਰੀ

Published

on

ਚੰਡੀਗੜ੍ਹ : ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਅਤੇ ਪਹਾੜੀ ਖੇਤਰਾਂ ਵਿੱਚ 13 ਤੋਂ 15 ਅਪ੍ਰੈਲ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ 13 ਤੋਂ 15 ਅਪ੍ਰੈਲ ਤੱਕ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਯੂਪੀ ਸਮੇਤ ਕਈ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਦੇ ਸੱਤ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕੁਝ ਹਿੱਸਿਆਂ ‘ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਤਿੰਨ ਰਾਸ਼ਟਰੀ ਰਾਜ ਮਾਰਗਾਂ ਸਮੇਤ 132 ਸੜਕਾਂ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਲਾਹੌਲ-ਸਪਿਤੀ ਜ਼ਿਲ੍ਹੇ ਵਿੱਚ 127 ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ ਹਿਮਾਚਲ ‘ਚ ਅੱਜ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਹੋਈ।

ਮੌਸਮ ਵਿਭਾਗ ਨੇ ਇਕ ਬਿਆਨ ‘ਚ ਕਿਹਾ ਕਿ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਫਸਲਾਂ ਨੂੰ ਨੁਕਸਾਨ ਹੋ ਸਕਦਾ ਹੈ। ਵਿਭਾਗ ਨੇ ਲੋਕਾਂ ਅਤੇ ਪਸ਼ੂਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਖੁੱਲ੍ਹੇ ਵਿੱਚ ਨਾ ਘੁੰਮਣ ਦੀ ਸਲਾਹ ਦਿੱਤੀ ਹੈ। ਉਸਨੇ ਉੱਤਰ-ਪੱਛਮੀ ਭਾਰਤ ਦੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀਆਂ ਪੱਕੀਆਂ ਫਸਲਾਂ ਦੀ ਤੁਰੰਤ ਵਾਢੀ ਕਰਨ ਅਤੇ ਉਹਨਾਂ ਨੂੰ ਸੁਰੱਖਿਅਤ ਥਾਵਾਂ ‘ਤੇ ਢੱਕ ਕੇ ਰੱਖਣ

Facebook Comments

Trending