Connect with us

ਕਰੋਨਾਵਾਇਰਸ

‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦਾ ਆਗਾਜ਼, 100 ਫ਼ੀਸਦ ਟੈਸਟਿੰਗ ਤੇ ਮਿਡ ਡੇਅ ਮੀਲ ਦੀ ਪੌਸ਼ਟਿਕਤਾ ਵਧਾਉਣ ਦੀ ਹਦਾਇਤ

Published

on

Launch of 'Anemia Free Punjab' Campaign, Instructions to Increase Nutrition of 100% Testing and Mid Day Meals

ਚੰਡੀਗੜ੍ਹ : ਮੁੱਖ ਸਕੱਤਰ ਪੰਜਾਬ ਵਿਨੀ ਮਹਾਜਨ ਨੇ ਸੂਬੇ ਵਿੱਚ ਛੋਟੀ ਉਮਰ ਦੀਆਂ ਲੜਕੀਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਅਨੀਮੀਆ (ਖੂਨ ਦੀ ਘਾਟ) ਤੋਂ ਨਿਜਾਤ ਦਿਵਾਉਣ ਲਈ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਸੂਬੇ ਵਿੱਚ ਅਨੀਮੀਆ ਘਟਾਉਣ ਬਾਰੇ ਸਿਹਤ ਅਤੇ ਪਰਿਵਾਰ ਭਲਾਈ, ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਅਤੇ ਸਕੂਲ ਸਿੱਖਿਆ ਵਿਭਾਗਾਂ ਦੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਤਿੰਨੋਂ ਵਿਭਾਗਾਂ ਨੂੰ ਤਰਜੀਹੀ ਆਧਾਰ `ਤੇ ਬੱਚਿਆਂ, ਛੋਟੀ ਉਮਰ ਦੀਆਂ ਲੜਕੀਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਟੈਸਟਿੰਗ ਅਤੇ ਇਲਾਜ`ਤੇ ਧਿਆਨ ਕੇਂਦਰਤਿ ਕਰਦਿਆਂ ਮੁਹਿੰਮ ਨੂੰ ਸੰਗਠਿਤ ਤੌਰ ਤੇ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਮਹਾਜਨ ਨੇ ਕਿਹਾ ਕਿ ਅਨੀਮੀਆ ਖਾਸਕਰ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੇ ਨਾਲ-ਨਾਲ ਛੋਟੀ ਉਮਰ ਦੀਆਂ ਲੜਕੀਆਂ ਵਿੱਚ ਇੱਕ ਪ੍ਰਮੁੱਖ ਮੁੱਦਾ ਹੈ ਪਰ ਆਇਰਨ ਅਤੇ ਫੋਲਿਕ ਐਸਿਡ ਸਪਲੀਮੈਂਟਾਂ ਅਤੇ ਸਹੀ ਪੌਸ਼ਟਿਕ ਖੁਰਾਕ ਨਾਲ ਇਸਦੀ ਆਸਾਨੀ ਨਾਲ ਰੋਕਥਾਮ ਕੀਤੀ ਜਾ ਸਕਦੀ ਹੈ।

‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸਫਲਤਾ ਲਈ ਰੂਪ ਰੇਖਾ ਉਲੀਕਦਿਆਂ ਮੁੱਖ ਸਕੱਤਰ ਨੇ ਪ੍ਰਮੁੱਖ ਸਿਹਤ ਸਕੱਤਰ ਹੁਸਨ ਲਾਲ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਅਨੀਮੀਆ ਜਾਂਚ ਨੂੰ ਯਕੀਨੀ ਬਣਾਉਣ ਅਤੇ ਇਸ ਤੋਂ ਇਲਾਵਾ ਰਾਜ ਵਿੱਚ ਕੋਵਿਡ ਟੀਕਾਕਰਨ ਕੇਂਦਰਾਂ ਵਿੱਚ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ। ਇਸ ਮੁਹਿੰਮ ਤਹਿਤ 9ਵੀਂ ਤੋਂ 12ਵੀਂ ਜਮਾਤ ਦੀਆਂ ਸਾਰੀਆਂ ਵਿਦਿਆਰਥਣਾਂ ਨੂੰ ਕਵਰ ਕਰਨ `ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਨੇ ਸਿਹਤ ਵਿਭਾਗ ਨੂੰ ਸਾਰੇ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਆਸ਼ਾ ਵਰਕਰਾਂ ਨੂੰ ਆਈ.ਐੱਫ.ਏ. ਦੀਆਂ ਗੋਲੀਆਂ ਦੇਣ ਲਈ ਕਿਹਾ।

ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਰਾਜੀ ਪੀ. ਸ਼੍ਰੀਵਾਸਤਵਾ ਨੇ ਦੱਸਿਆ ਕਿ ਸਕੂਲ ਪੱਧਰ ਅਤੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਅਨੀਮੀਆ ਦੀ ਜਾਂਚ ਸਬੰਧੀ ਯੋਜਨਾ ਸਿਹਤ ਅਤੇ ਸਕੂਲ ਸਿੱਖਿਆ ਵਿਭਾਗਾਂ ਦੇ ਤਾਲਮੇਲ ਨਾਲ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਛੇ ਮਹੀਨੇ ਤੋਂ 5 ਸਾਲ ਦੀ ਉਮਰ ਦੇ ਲਗਭਗ 7.27 ਲੱਖ ਬੱਚਿਆਂ ਤੋਂ ਇਲਾਵਾ ਲਗਭਗ 2.06 ਲੱਖ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਹਿਲਾਵਾਂ ਨੂੰ ਪਹਿਲਾਂ ਹੀ ਆਂਗਣਵਾੜੀ ਕੇਂਦਰਾਂ ਵਿੱਚ ਦਰਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੂੰ ਅਨੀਮੀਆ ਦੇ ਵਿਰੁੱਧ ਲੜਾਈ ਵਿਚ ਆਈ.ਐੱਫ.ਏ. ਗੋਲੀਆਂ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾ ਇਸ ਮੁਹਿੰਮ ਅਧੀਨ ਕਵਰ ਕੀਤਾ ਜਾਵੇਗਾ।

 

Facebook Comments

Advertisement

ਤਾਜ਼ਾ

Now Razia Sultana has resigned from the ministry, find out why Now Razia Sultana has resigned from the ministry, find out why
ਪੰਜਾਬ ਨਿਊਜ਼15 mins ago

ਹੁਣ ਰਜ਼ੀਆ ਸੁਲਤਾਨਾ ਨੇ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਕਿਉਂ

ਚੰਡੀਗੜ੍ਹ : ਪੰਜਾਬ ਦੀ ਕਾਂਗਰਸ ‘ਚ ਸਚਮੁੱਚ ਭੂਚਾਲ ਆ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਖ਼ਜ਼ਾਨਚੀ ਗੁਲਜ਼ਾਰ...

In District Ludhiana again 5185 samples were taken today, the cure rate of patients was 97.58% In District Ludhiana again 5185 samples were taken today, the cure rate of patients was 97.58%
ਕਰੋਨਾਵਾਇਰਸ27 mins ago

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 5185 ਸੈਂਪਲ ਲਏ, ਮਰੀਜ਼ਾਂ ਦੇ ਠੀਕ ਹੋਣ ਦੀ ਦਰ 97.58% ਹੋਈ

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ...

World Rabies Day is celebrated by the Department of Health World Rabies Day is celebrated by the Department of Health
ਪੰਜਾਬੀ42 mins ago

ਸਿਹਤ ਵਿਭਾਗ ਵੱਲੋਂ ਵਿਸ਼ਵ ਰੈਬੀਜ (ਹਲਕਾਅ) ਦਿਵਸ ਮਨਾਇਆ ਗਿਆ

ਲੁਧਿਆਣਾ :  ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹਾ ਐਪੀਡੀਮੋਲੋਜਿਸਟ ਡਾ.ਰਮੇਸ਼ ਕੁਮਾਰ ਦੀ ਅਗਵਾਈ ਹੇਠ ਵਿਸ਼ਵ...

Department of Agriculture appeals to farmers, contributes to make Ludhiana a straw free district Department of Agriculture appeals to farmers, contributes to make Ludhiana a straw free district
ਖੇਤੀਬਾੜੀ1 hour ago

ਖੇਤੀਬਾੜੀ ਵਿਭਾਗ ਦੀ ਕਿਸਾਨਾਂ ਨੂੰ ਅਪੀਲ, ਲੁਧਿਆਣਾ ਨੂੰ ਪਰਾਲੀ ਮੁਕਤ ਜ਼ਿਲ੍ਹਾ ਬਣਾਉਣ ‘ਚ ਪਾਉਣ ਯੋਗਦਾਨ

ਲੁਧਿਆਣਾ : ਰਾਓਵਾਲ ਪਿੰਡ ਵਿੱਚ ਦੋ ਰੋਜ਼ਾ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮੇਲਾ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਅਤੇ...

US President Joe Biden administers booster dose of corona vaccine US President Joe Biden administers booster dose of corona vaccine
ਇੰਡੀਆ ਨਿਊਜ਼1 hour ago

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਬੂਸਟਰ ਡੋਜ਼

ਜਾਣਕਾਰੀ ਅਨੁਸਾਰ ਦੇਸ਼ ਹੀ ਨਹੀਂ ਵਿਦੇਸ਼ ਵਿਚ ਮੁੜ ਤੋਂ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਅਮਰੀਕਾ ਦੇ...

Cars will now fly in the sky instead of roads, read the full story Cars will now fly in the sky instead of roads, read the full story
ਇੰਡੀਆ ਨਿਊਜ਼1 hour ago

ਹੁਣ ਸੜਕਾਂ ਦੀ ਥਾਂ ਅਸਮਾਨ ‘ਚ ਉੱਡਣਗੀਆਂ ਕਾਰਾਂ, ਪੜ੍ਹੋ ਪੂਰੀ ਖ਼ਬਰ

ਤੁਹਾਨੂੰ ਦੱਸ ਦਿੰਦੇ ਹਾਂ ਕਿ ਅਜੇ ਤੱਕ ਤੁਸੀਂ ਸਿਰਫ਼ ਫ਼ਿਲਮਾਂ ਵਿੱਚ ਹੀ ਉੱਡਣ ਵਾਲੀਆਂ ਕਾਰਾਂ ਵੇਖੀਆਂ ਹੋਣਗੀਆਂ। ਉੱਡਣ ਵਾਲੀਆਂ ਕਾਰਾਂ...

From the beginning, the goal is to keep pace with the goals - Preet Kohli From the beginning, the goal is to keep pace with the goals - Preet Kohli
ਪੰਜਾਬੀ1 hour ago

ਮੁੱਢ ਤੋਂ ਟੀਚੇ ਮਿਥ ਕੇ ਚੱਲਣ ਵਾਲੇ ਮੰਜ਼ਿਲਾਂ ਦੇ ਹਾਣੀ ਬਣਦੇ ਨੇ – ਪ੍ਰੀਤ ਕੋਹਲੀ

ਲੁਧਿਆਣਾ :  ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਸ੍ਰੀ ਡੀ.ਪੀ.ਐਸ. ਖਰਬੰਦਾ ਦੇ ਹੁਕਮਾ ਅਤੇ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਦੇ ਸਹਿਯੋਗ ਸਦਕਾ...

Deep Sidhu carried out the blast before the 2022 elections Deep Sidhu carried out the blast before the 2022 elections
ਪਾਲੀਵੁੱਡ2 hours ago

ਦੀਪ ਸਿੱਧੂ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਕੀਤਾ ਇਹ ਧਮਾਕਾ

ਜਾਣਕਾਰੀ ਅਨੁਸਾਰ ਪੰਜਾਬ ਫਿਲਮ ਅਦਾਕਾਰ ਦੀਪ ਸਿੱਧੂ ਪੰਜਾਬ ਵਿੱਚ ਇੱਕ ਨਵਾਂ ਮੁਕਾਮ ਬਣਾਉਣ ਜਾ ਰਹੇ ਹਨ। ਉਹ ਵਾਰਿਸ ਪੰਜਾਬ ਦੇ...

All roads to be repaired in a week - Bharat Bhushan Ashu All roads to be repaired in a week - Bharat Bhushan Ashu
ਪੰਜਾਬੀ2 hours ago

 ਇੱਕ ਹਫ਼ਤੇ ‘ਚ ਸਾਰੀਆਂ ਸੜ੍ਹਕਾਂ ਦੀ ਕੀਤੀ ਜਾਵੇ ਮੁਰੰਮਤ – ਭਾਰਤ ਭੂਸ਼ਣ ਆਸ਼ੂ 

ਲੁਧਿਆਣਾ :  ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਨਗਰ ਨਿਗਮ ਦੇ...

The Prime Minister Awarded the first prize for a clean and green campus The Prime Minister Awarded the first prize for a clean and green campus
ਇੰਡੀਆ ਨਿਊਜ਼2 hours ago

ਪ੍ਰਧਾਨ ਮੰਤਰੀ ਨੇ ਪੀ.ਏ.ਯੂ. ਨੂੰ ਸਾਫ ਸੁਥਰੇ ਅਤੇ ਹਰੇ ਭਰੇ ਕੈਂਪਸ ਲਈ ਪਹਿਲਾ ਇਨਾਮ ਪ੍ਰਦਾਨ ਕੀਤਾ  

ਲੁਧਿਆਣਾ :  ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਰਾਸ਼ਟਰੀ ਖੇਤੀ ਉਚ ਸਿੱਖਿਆ ਪ੍ਰੋਜੈਕਟ ਵੱਲੋਂ ਪੀ.ਏ.ਯੂ. ਦੇ ਕੈਂਪਸ ਨੂੰ ਪਿਛਲੇ ਸਾਲ ਲਈ...

Commencement of services related to registration and certification of fertilizers in the service centers Commencement of services related to registration and certification of fertilizers in the service centers
ਪੰਜਾਬੀ2 hours ago

 ਸੇਵਾ ਕੇਂਦਰਾਂ ‘ਚ ਖਾਦ ਪਦਾਰਥਾਂ ਦੀ ਰਜਿਸਟ੍ਰੇਸ਼ਨ ਤੇ ਸਰਟੀਫਿਕੇਟ ਨਾਲ ਸਬੰਧਤ ਸੇਵਾਵਾਂ ਸ਼ੁਰੂ

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਵਸਨੀਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਦੇ ਉਦੇਸ਼ ਨਾਲ ਸੇਵਾ ਕੇਂਦਰਾਂ ‘ਚ ਖਾਣ ਵਾਲੇ ਪਦਾਰਥਾਂ ਦੀ...

More than 10 million corona vaccines were administered in India yesterday More than 10 million corona vaccines were administered in India yesterday
ਇੰਡੀਆ ਨਿਊਜ਼2 hours ago

ਕੱਲ੍ਹ ਭਾਰਤ ‘ਚ 1 ਕਰੋੜ ਤੋਂ ਵੱਧ ਲੱਗੇ ਕੋਰੋਨਾ ਵੈਕਸੀਨ ਦੇ ਟੀਕੇ

ਜਾਣਕਾਰੀ ਅਨੁਸਾਰ ਦੇਸ਼ ਵਿਚ ਮੁੜ ਤੋਂ ਕੋਰੋਨਾ ਦੇ ਮਾਮਲੇ ਲਗਾਤਾਰ ਵਧਣੇ ਸ਼ੁਰੂ ਹੋ ਗਏ ਹਨ। ਦੂਜੇ ਪਾਸੇ ਕੋਰੋਨਾ ਤੋਂ ਬਚਣ...

Trending