Connect with us

ਪੰਜਾਬੀ

ਹਰਪ੍ਰੀਤ ਸੰਧੂ ਦੁਆਰਾ ਲਿਖੀ ਕੌਫੀ ਟੇਬਲ ਬੁੱਕ ‘ਸਾਡਾ ਸੋਹਣਾ ਪੰਜਾਬ’ ਲਾਂਚ

Published

on

Launch of coffee table book 'Sada Sohna Punjab' written by Harpreet Sandhu

ਲੁਧਿਆਣਾ :  ਪੰਜਾਬ ਦੇ ਕੁਦਰਤੀ ਨਜ਼ਾਰਿਆਂ ਦੀ ਅਣਦੇਖੀ ਸੁੰਦਰਤਾ ਨੂੰ ਦਰਸਾਉਂਦੀ ਇੱਕ ਵਿਲੱਖਣ ਰਚਨਾ, ਜਿਸਨੂੰ ਕੌਫੀ ਟੇਬਲ ਬੁੱਕ ਦੇ ਰੂਪ ਵਿੱਚ ਤਿਆਰ ਕੀਤਾ ਗਿਆ ਹੈ, ਜਿਸ ਦਾ ਸਿਰਲੇਖ ‘ਸਾਡਾ ਸੌਹਣਾ ਪੰਜਾਬ’ ਹੈ ਅਤੇ ਇਸ ਨੂੰ ਪੰਜਾਬ ਇਨਫੋਟੈਕ ਦੇ ਚੇਅਰਮੈਨ ਅਤੇ ਕੁਦਰਤ ਪ੍ਰੇਮੀ ਸ੍ਰੀ ਹਰਪ੍ਰੀਤ ਸੰਧੂ ਦੁਆਰਾ ਲਿਖਿਆ ਗਿਆ ਹੈ, ਨੂੰ ਅੱਜ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਡਿਪਟੀ ਕਮਿਸ਼ਨਰ ਲੁਧਿਆਦਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਰਿਲੀਜ਼ ਕੀਤਾ ਗਿਆ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਟਨ ਹਾਉਸ ਵਿੱਚ ਰੱਖੇ ਸਮਾਗਮ ਮੌਕੇ ਪ੍ਰਮੁੱਖ ਸਖ਼ਸ਼ੀਅਤਾਂ ਵਿੱਚਸ.ਗੁਰਪ੍ਰੀਤ ਸਿੰਘ ਭੁੱਲਰ ਦੇ ਨਾਲ ਪਦਮ ਸ੍ਰੀ ਡਾ.ਸੁਰਜੀਤ ਪਾਤਰ, ਪ੍ਰਿੰਸੀਪਲ ਡਾਇਰੈਕਟਰ ਜਨਰਲ ਇਨਕਮ ਟੈਕਸ ਪ੍ਰਨੀਤ ਸਚਦੇਵ, ਆਈ.ਆਰ.ਐਸ., ਕਮਿਸ਼ਨਰ ਕੇਂਦਰੀ ਜੀ.ਐਸ.ਟੀ. ਹਰਦੀਪ ਬੱਤਰਾ, ਆਈ.ਆਰ.ਐਸ., ਚਾਂਸਲਰ ਡਾ.ਐਸ.ਐਸ. ਜੌਹਲ, ਪ੍ਰੋ: ਗੁਰਭਜਨ ਗਿੱਲ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਸ.ਗੁਰਕੀਰਤ ਸਿੰਘ ਕੋਟਲੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕੌਫੀ ਟੇਬਲ ਬੁੱਕ ਨੂੰ ਲਾਂਚ ਕਰਦੇ ਹੋਏ ਲੇਖਕ ਹਰਪ੍ਰੀਤ ਸੰਧੂ ਵੱਲੋਂ ਪੰਜਾਬ ਰਾਜ ਦੇ ਸੁੰਦਰ ਕੁਦਰਤੀ ਅਣਡਿਠੇ ਸਥਾਨਾਂ ਨੂੰ ਦਰਸਾਉਂਦੀ ਇਸ ਸ਼ਾਨਦਾਰ ਕੌਫੀ ਟੇਬਲ ਬੁੱਕ ਦੀ ਸ਼ਲਾਘਾ ਕੀਤੀ।

ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਸ. ਹਰਪ੍ਰੀਤ ਸੰਧੂ ਦੁਆਰਾ ਲਿਖੀ ਕੌਫੀ ਟੇਬਲ ਬੁੱਕ ਦੀ ਪ੍ਰਸੰਸ਼ਾ ਕਰਦਿਆਂ ਕਿਹਾ ਕਿ ਇਹ ਕਿਤਾਬ ਪੰਜਾਬ ਦੇ ਲੋਕਾਂ ਨੂੰ ਕੁਦਰਤ ਦੀ ਕਦਰ ਕਰਨ ਅਤੇ ਪੰਜਾਬ ਦੀਆਂ ਇਨ੍ਹਾਂ ਅਣਦੇਖੇ ਸੁੰਦਰ ਨਜ਼ਾਰਿਆਂ ਨੂੰ ਦੇਖਣ ਲਈ ਉਤਸ਼ਾਹਿਤ ਕਰੇਗਾ।

ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੇ ਸ. ਹਰਪ੍ਰੀਤ ਸੰਧੂ ਵੱਲੋਂ ਪੰਜਾਬ ਦੇ ਲੁਕਵੇਂ ਕੁਦਰਤੀ ਸਥਾਨਾਂ ਨੂੰ ਖੋਜਣ ਅਤੇ ਇਸਨੂੰ ਇੱਕ ਕੌਫੀ ਟੇਬਲ ਬੁੱਕ ‘ਸਾਡਾ ਸੋਹਣਾ ਪੰਜਾਬ’ ਦੇ ਰੂਪ ਵਿੱਚ ਪੰਜਾਬ ਦੇ ਨਾਗਰਿਕਾਂ ਅੱਗੇ ਪੇਸ਼ ਕਰਨ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਕੇਂਦਰੀ ਯੂਨੀਵਰਸਿਟੀ ਪੰਜਾਬ ਦੇ ਚਾਂਸਲਰ ਡਾ.ਐਸ.ਐਸ. ਜੌਹਲ, ਉੱਘੇ ਕਵੀ ਪ੍ਰੋ: ਗੁਰਭਜਨ ਗਿੱਲ, ਉੱਘੇ ਡਾਕਟਰ ਅਤੇ ਕਾਰੋਬਾਰੀ ਵੀ ਮੌਜੂਦ ਸਨ।

Facebook Comments

Trending