Connect with us

ਪੰਜਾਬੀ

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਛੇੜਨ ਲਈ ‘ਹੈਲਦੀ ਕੈਂਪਸ’ ਮੁਹਿੰਮ ਦੀ ਸ਼ੁਰੂਆਤ

Published

on

Launch of 'Healthy Campus' campaign to wage decisive war against drugs

ਲੁਧਿਆਣਾ : ਨਸ਼ਿਆਂ ਦੇ ਕੋਹੜ ਦੇ ਖਾਤਮੇ ਵਿਰੁੱਧ ਵਿੱਢੀ ਮੁਹਿੰਮ ਨੂੰ ਹੋਰ ਹੁਲਾਰਾ ਦਿੰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਡਾ ਕੌਸਤੁਭ ਸ਼ਰਮਾ ਵੱਲੋਂ  ਸਾਂਝੇ ਤੌਰ ‘ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਮੰਤਵ ਨਾਲ ਪਹਿਲਦਮੀ ਕਰਦਿਆਂ ‘ਹੈਲਦੀ ਕੈਂਪਸ’ ਮੁਹਿੰਮ ਦੀ ਸ਼ੁਰੂਆਤ ਕੀਤੀ।

ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਕਾਲਜਾਂ ਵਿੱਚ ਜਾਣ ਵਾਲੇ ਅਲ੍ਹੜ ਉਮਰ ਦੇ ਨੌਜਵਾਨਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਹੈ ਤਾਂ ਜੋ ਉਹ ਨਸ਼ਿਆਂ ਤੋਂ ਦੂਰੀ ਬਣਾ ਸਕਣ। ਉਨ੍ਹਾਂ ਕਿਹਾ ਕਿ ਹੈਲਦੀ ਕੈਂਪਸ ਦੀ ਪਹਿਲਕਦਮੀ ਤਹਿਤ ਸਾਰੀਆਂ ਸਿੱਖਿਆ ਸੰਸਥਾਵਾਂ ਨੂੰ ਇੱਕ ਜ਼ਿਲ੍ਹਾ ਪੱਧਰੀ ਸਾਂਝਾ ਪਲੇਟਫਾਰਮ ਮੁਹੱਈਆ ਕਰਵਾਇਆ ਜਾਵੇਗਾ .

ਉਨ੍ਹਾਂ ਇਹ ਵੀ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ਾ ਵਿਰੋਧੀ ਕਲੱਬਾਂ ਦਾ ਗਠਨ ਵੀ ਕੀਤਾ ਜਾਵੇਗਾ, ਜਿਸ ਵਿੱਚ ਵਿਦਿਆਰਥੀਆਂ ਦੇ ਕੋਰ ਗਰੁੱਪ ਕਾਲਜ ਪੱਧਰ ‘ਤੇ ਵੱਖ-ਵੱਖ ਗਤੀਵਿਧੀਆਂ ਨੂੰ ਯਕੀਨੀ ਬਣਾਉਣਗੇ ਤਾਂ ਜੋ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਵਿਦਿਅਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਕਾਲਜ਼ਾਂ ਵਿੱਚ ਨਸ਼ਾ ਵਿਰੋਧੀ ਮਾਹਿਰ ਬੁਲਾਰਿਆਂ ਨੂੰ ਨਿਯਮਤ ਤੌਰ ‘ਤੇ ਬੁਲਾਉਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਦਿਨ ਪ੍ਰਤੀ ਦਿਨ ਤਣਾਅ ਨਾਲ ਨਜਿੱਠਣ ਵਿੱਚ ਸਹਾਇਤਾ ਕਰਨ ਲਈ ਮਨੋਵਿਗਿਆਨੀਆਂ ਨੂੰ ਵੀ ਨਾਲ ਲੈ ਕੇ ਚੱਲਣ ਤਾਂ ਜੋ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਨਾ ਹੋਣ।

ਦੋਵਾਂ ਅਧਿਕਾਰੀਆਂ ਨੇ ਵਿਦਿਅਕ ਸੰਸਥਾਵਾਂ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਸਮੂਹ ਵਿਦਿਅਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਨਾਲ ਇੱਕ ਜ਼ਿਲ੍ਹਾ ਪੱਧਰੀ ਵਟਸਐਪ ਗਰੁੱਪ ਵੀ ਬਣਾਇਆ ਜਾਵੇਗਾ ਤਾਂ ਜੋ ਇਸ ਮੁਹਿੰਮ ਦੇ ਸਬੰਧ ਵਿੱਚ ਯੋਜਨਾਬੰਦੀ ਅਤੇ ਅਮਲ ਦੀ ਰੂਪ ਰੇਖਾ ਸਾਂਝੀ ਕੀਤੀ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਇਸ ਅਲਾਮਤ ਵਿਰੁੱਧ ਕਾਲਜ ਵਿੱਚ ਨਿਯਮਤ ਸਹੁੰ ਚੁੱਕ ਸਮਾਗਮ ਕਰਵਾਏ ਜਾਣੇ ਚਾਹੀਦੇ ਹਨ।

ਮੀਟਿੰਗ ਦੌਰਾਨ ਵਿਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਵੱਲੋਂ ਪ੍ਰਸ਼ਾਸ਼ਨ ਦੇ ਇਸ ਉਪਰਾਲੇ ਦਾ ਸਵਾਗਤ ਕਰਦਿਆ ਆਪਣਾ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਨਸ਼ਿਆਂ ‘ਤੇ ਨਕੇਲ ਪਾਉਣ ਵਿਰੁੱਧ ਚੱਲ ਰਹੇ ਯਤਨਾਂ ਨੂੰ ਹੋਰ ਤੇਜ਼ੀ ਲਿਆਂਦੀ ਜਾਵੇਗੀ। ਪ੍ਰਿੰਸੀਪਲਾਂ ਵੱਲੋਂ ਅੱਗੇ ਦੱਸਿਆ ਗਿਆ ਕਿ ਵਿਦਿਆਰਥੀਆਂ ਨੂੰ ਜਿੱਥੇ ਇਸ ਮੁਹਿੰਮ ਦਾ ਹਿੱਸਾ ਬਣਾਇਆ ਜਾਵੇਗਾ ਉੱਥੇ ਹੀ ਉਹ ਨਿਯਮਿਤ ਸਮਾਗਮਾਂ ਰਾਹੀਂ ਸਮਾਜ ਵਿੱਚ ਜਾਗਰੂਕਤਾ ਵੀ ਪੈਦਾ ਕੀਤੀ ਜਾਵੇਗੀ।

Facebook Comments

Trending