Connect with us

ਪੰਜਾਬੀ

ਫੁੱਲਾਂਵਾਲ ਵਿਖੇ ਆਧੁਨਿਕ ਸਹੂਲਤਾਂ ਨਾਲ ਬਣਨ ਵਾਲੇ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ

Published

on

Laying of foundation stone of stadium to be constructed with modern facilities at Phullanwal

ਲੁਧਿਆਣਾ : ਲੁਧਿਆਣਾ ਬਲਾਕ 1 ਅਧੀਨ ਪੈਂਦੇ ਪਿੰਡ ਫੁੱਲਾਂਵਾਲ ਵਿਖੇ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਆਧੁਨਿਕ ਸਹੂਲਤਾਂ ਨਾਲ ਲੈਸ ਬਣਨ ਵਾਲੇ ਸਟੇਡੀਅਮ ਦਾ ਨੀਂਹ ਪੱਥਰ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਰੱਖਿਆ ਗਿਆ। 3 ਏਕੜ ਵਿਚ ਬਣਨ ਵਾਲੇ ਇਸ ਸਟੇਡੀਅਮ ਲਈ ਵਿਧਾਇਕ ਵੈਦ ਨੇ 51 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ ਕਰਦੇ ਹੋਏ 21 ਲੱਖ ਰੁਪਏ ਦੀ ਪਹਿਲੀ ਕਿਸ਼ਤ ਪੰਚਾਇਤ ਨੂੰ ਦਿੱਤੀ।

ਇਸ ਮੌਕੇ ਉਨ੍ਹਾਂ ਵਲੋਂ ਕੱਚੇ ਮਕਾਨਾਂ ਦੀ ਮੁਰੰਮਤ ਵਾਸਤੇ ਪੰਜਾਬ ਸਰਕਾਰ ਵਲੋਂ ਆਈ 25 ਹਜ਼ਾਰ ਰੁਪਏ ਪ੍ਰਤੀ ਘਰ ਲਈ ਆਈ ਗਰਾਂਟ ਵੀ 12 ਘਰਾਂ ਲਈ ਜਾਰੀ ਕੀਤੀ ਗਈ। ਉਨ੍ਹਾਂ ਹਾਜ਼ਰ ਨੌਜਵਾਨਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਜਿਨ੍ਹਾਂ ਨੂੰ ਖੇਡਾਂ ਰਾਹੀਂ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ।

ਇਸ ਮੌਕੇ ਗੁਰਦੀਪ ਸਿੰਘ ਲਾਲੀ ਸਰਪੰਚ, ਸਰਪੰਚ ਗੁਰਜੀਤ ਸਿੰਘ ਧਾਂਦਰਾ, ਸਾਬਕਾ ਬਲਾਕ ਸੰਮਤੀ ਮੈਂਬਰ ਪੰਮਾ ਫੁੱਲਾਂਵਾਲ, ਪੰਚ ਸਤਵਿੰਦਰ ਸਿੰਘ, ਪੰਚ ਨਿਰਮਲ ਸਿੰਘ, ਪੰਚ ਬਲਵਿੰਦਰ ਸਿੰਘ, ਪੰਚ ਜਗਵਿੰਦਰ ਸਿੰਘ, ਪੰਚ ਹਰਬੰਸ ਸਿੰਘ, ਪੰਚ ਅਮਨਦੀਪ ਸਿੰਘ, ਪੰਚ ਕੁਲਦੀਪ ਕੌਰ, ਪੰਚ ਬਲਵਿੰਦਰ ਕੌਰ, ਪੰਚ ਗਗਨਦੀਪ ਕੌਰ, ਪੰਚ ਸ਼ਰਨਜੀਤ ਕੌਰ ਆਦਿ ਹਾਜ਼ਰ ਸਨ।

Facebook Comments

Trending