Connect with us

ਪੰਜਾਬ ਨਿਊਜ਼

ਹੁਣ ਘਰ ਬੈਠੇ ਮਿਲੇਗਾ ਲਰਨਿੰਗ ਲਾਇਸੈਂਸ, CM ਮਾਨ ਵੱਲੋਂ ਆਨਲਾਈਨ DL ਪੋਰਟਲ ਦੀ ਸ਼ੁਰੂਆਤ, ਜਾਣੋ ਤਰੀਕਾ

Published

on

Learn Learning License from Home Now, Launch of Online DL Portal by CM Mann, Learn How

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਾਸੀਆਂ ਲਈ ਆਨਲਾਈਨ ਡਰਾਈਵਿੰਗ ਲਾਇਸੈਂਸ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਜਿਸ ਨਾਲ ਉਹ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ‘ਤੇ ਸਿਰਫ ਇੱਕ ਕਲਿੱਕ ਕਰਨ ‘ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਨਵੇਂ ਪੋਰਟਲ www.sarathi.parivahan.gov.in ਦੀ ਸ਼ੁਰੂਆਤ ਕਰਦਿਆਂ ਕਿਹਾ, “ਇਹ ਇਕ ਇਤਿਹਾਸਕ ਕਦਮ ਹੈ ਜਿਸ ਨਾਲ ਚਾਹਵਾਨ ਲੋਕ ਲਰਨਿੰਗ ਡਰਾਈਵਿੰਗ ਲਾਇਸੰਸ ਸੌਖਿਆ ਹੀ ਆਪਣੇ ਘਰਾਂ ਵਿੱਚ ਪ੍ਰਾਪਤ ਕਰ ਸਕਦੇ ਹਨ ਜਿਨ੍ਹਾਂ ਨਾਲ ਉਨ੍ਹਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਇਹ ਪਹਿਲ ਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦੀ ਸ਼ੁਰੂਆਤ ਹੋਣ ਨਾਲ ਲੋਕਾਂ ਨੂੰ ਹੁਣ ਆਰ.ਟੀ.ਏ. ਦਫ਼ਤਰਾਂ/ਟਰੈਕਾਂ ‘ਤੇ ਜਾਣ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਬਿਨੈਕਾਰ ਆਪਣਾ ਆਧਾਰ ਕਾਰਡ ਅਪਲੋਡ ਕਰਦੇ ਸਮੇਂ ਲਰਨਿੰਗ ਡਰਾਈਵਿੰਗ ਲਾਇਸੈਂਸ ਅਪਲਾਈ ਕਰ ਸਕਦਾ ਹੈ ਜਿਸ ਤੋਂ ਬਾਅਦ ਉਹ ਆਨਲਾਈਨ ਲਰਨਿੰਗ ਲਾਇਸੈਂਸ ਟੈਸਟ ਵਿਚ ਹਿੱਸਾ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਬਿਨੈਕਾਰ ਆਨਲਾਈਨ ਟੈਸਟ ਪਾਸ ਕਰਨ ਤੋਂ ਬਾਅਦ ਲਾਇਸੈਂਸ ਨੂੰ ਡਾਊਨਲੋਡ ਕਰਕੇ ਇਸ ਦਾ ਪ੍ਰਿੰਟ ਲੈ ਸਕਦਾ ਹੈ।

Facebook Comments

Trending