ਪੰਜਾਬੀ
ਕਾਂਗਰਸ ਦਾ ਸਾਥ ਛੱਡਦਿਆਂ ਸ਼ੋ੍ਮਣੀ ਅਕਾਲੀ ਦਲ ਦਾ ਫੜਿਆ ਪੱਲਾ
Published
3 years agoon
ਲੁਧਿਆਣਾ : ਵਿਧਾਨ ਸਭਾ ਹਲਕਾ ਦਾਖਾ ਤੋਂ ਚੋਣ ਮੈਦਾਨ ‘ਚ ਡਟੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਹੱਕ ‘ਚ ਪਿੰਡ ਘਮਣੇਵਾਲ ਵਿਖੇ ਕਾਂਗਰਸੀ ਵੀ ਖੁੱਲ੍ਹ ਕੇ ਸਾਹਮਣੇ ਆਏ। ਪਿੰਡ ਘਮਣੇਵਾਲ ਦੇ ਮੌਜੂਦਾ ਕਾਂਗਰਸੀ ਪੰਚਾਇਤ ਮੈਂਬਰ ਹਰਗੋਪਾਲ ਸਿੰਘ, ਪਿੰਡ ਬਾਣੀਏਵਾਲ ਸਾਬਕਾ ਸਰਪੰਚ ਮਹਿੰਦਰ ਸਿੰਘ ਤੇ ਪਿੰਡ ਮਾਣੀਏਵਾਲ ਦੇ ਸਾਬਕਾ ਸਰਪੰਚ ਰਘਵੀਰ ਸਿੰਘ ਨੇ ਵਿਧਾਇਕ ਇਆਲੀ ਵੱਲੋਂ ਕੀਤੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਦਾ ਕਾਂਗਰਸ ਦਾ ਸਾਥ ਛੱਡਦਿਆਂ ਸ਼ੋ੍ਮਣੀ ਅਕਾਲੀ ਦਲ ਦਾ ਪੱਲਾ ਫੜਿਆ।
ਇਸ ਮੌਕੇ ਉਨ੍ਹਾਂ ਕਿਹਾ ਵਿਧਾਇਕ ਇਆਲੀ ਪਿਛਲੇ ਲੰਮੇ ਸਮੇਂ ਤੋਂ ਹਲਕੇ ‘ਚ ਵਿਚਰ ਰਹੇ ਹਨ ਉਹ ਜਿਥੇ ਆਪਣੇ ਪਾਰਟੀ ਵਰਕਰਾਂ ਦਾ ਹਰ ਸਮੇਂ ਡਟਵਾਂ ਸਾਥ ਦਿੰਦੇ ਹਨ, ਉਥੇ ਹੀ ਉਹ ਹਲਕੇ ਦੇ ਲੋਕਾਂ ਦੀ ਹਰ ਪੱਖੋਂ ਮਦਦ ਵੀ ਕਰਦੇ ਹਨ, ਬਲਕਿ ਵਿਧਾਇਕ ਇਆਲੀ ਨੇ ਅਕਾਲੀ ਸਰਕਾਰ ਸਮੇਂ ਹਲਕੇ ਦਾ ਰਿਕਾਰਡ ਤੋੜ ਵਿਕਾਸ ਕਰਵਾਇਆ।
ਇਸ ਉਪਰੰਤ ਵਿਧਾਇਕ ਇਆਲੀ ਨੇ ਇਨਾਂ੍ਹ ਆਗੂਆਂ ਦਾ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ। ਇਸ ਮੌਕੇ ਗੁੁਰਮੀਤ ਸਿੰਘ ਧਾਲੀਵਾਲ, ਸਾਬਕਾ ਸਰਪੰਚ ਮਨਜੀਤ ਸਿੰਘ ਘਮਣੇਵਾਲ , ਪਰਮਿੰਦਰ ਸਿੰਘ ਨੇਤਾ, ਸਾਬਕਾ ਸਰਪੰਚ ਅਰਜਨ ਸਿੰਘ ਵੀ ਹਾਜ਼ਰ ਸਨ।
You may like
-
ਚੋਣ ਪ੍ਰਚਾਰ ਦੌਰਾਨ ਕਿਸਾਨਾਂ ਨੇ ਘੇਰਿਆ ਮਨਪ੍ਰੀਤ ਬਾਦਲ, ਪੜ੍ਹੋ ਪੂਰੀ ਖ਼ਬਰ
-
ਚੋਣ ਪ੍ਰਚਾਰ ਲਈ ਅਬੋਹਰ ਪਹੁੰਚੇ ਸੀਐਮ ਮਾਨ, ਵਿਰੋਧੀਆਂ ‘ਤੇ ਸਾਧਿਆ ਨਿਸ਼ਾਨਾ
-
ਚੋਣ ਪ੍ਰਚਾਰ ਦੌਰਾਨ ਨਿਤਿਨ ਗਡਕਰੀ ਬੇਹੋਸ਼ ਹੋ ਗਏ, ਕੁਝ ਦੇਰ ਬਾਅਦ ਖੜ੍ਹੇ ਹੋਏ, ਫਿਰ ਭਾਸ਼ਣ ਸ਼ੁਰੂ ਕੀਤਾ
-
ਚੋਣ ਪ੍ਰਚਾਰ ਦੌਰਾਨ ਕਾਰ ਦੀ ਲਪੇਟ ‘ਚ ਆਉਣ ਨਾਲ ਭਾਜਪਾ ਆਗੂ ਦੀ ਮੌ/ਤ, ਪ੍ਰਦਰਸ਼ਨ ਸ਼ੁਰੂ
-
ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦਾਖਾ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ
-
ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ
