ਪੰਜਾਬੀ

MLA ਸਿਮਰਜੀਤ ਸਿੰਘ ਬੈਂਸ ਰਿਹਾਅ, ਧਾਰਾ 307 ਤਹਿਤ ਕੀਤਾ ਸੀ ਗ੍ਰਿਫ਼ਤਾਰ

Published

on

ਲੁਧਿਆਣਾ   :   ਸੋਮਵਾਰ ਨੂੰ ਲਿਪ ਅਤੇ ਕਾਂਗਰਸੀ ਉਮੀਦਵਾਰ ਉਮੀਦਵਾਰਾਂ ਦੇ ਸਮਰਥਕਾਂ ‘ਚ ਹੋਈ ਲੜਾਈ ਦੇ ਮਾਮਲੇ ‘ਚ ਮੰਗਲਵਾਰ ਦੁਪਹਿਰ ਨੂੰ ਪੁਲਿਸ ਨੇ ਭਾਰੀ ਜੱਦੋ ਜਹਿਦ ਤੋਂ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਕੰਪਲੈਕਸ ਦੇ ਬਾਰ ਰੂਮ ‘ਚੋਂ ਗ੍ਰਿਫ਼ਤਾਰ ਕੀਤਾ ਸੀ ਜਦਕਿ ਇਸ ਦੌਰਾਨ ਪੁਲਿਸ ਨੂੰ ਵਿਧਾਇਕ ਬੈਂਸ ਨੂੰ ਕਾਰ ਵਿੱਚ ਬਿਠਾ ਕੇ ਲਿਜਾਣ ਵਿੱਚ ਵੀ ਭਾਰੀ ਮੁਸ਼ੱਕਤ ਕਰਨੀ ਪਈ ਸੀ।

ਮੰਗਲਵਾਰ ਦੇਰ ਰਾਤ 12 ਵਜੇ ਬੈਂਸ ਨੂੰ ਰਿਹਾਅ ਕਰ ਦਿੱਤਾ। ਇਸ ਦੀ ਪੁਸ਼ਟੀ ਕਰਦਿਆਂ ਜੁਆਇੰਟ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਵਿਧਾਇਕ ਬੈਂਸ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।

ਜੇਕਰ ਸੂਤਰਾਂ ਦੀ ਮੰਨੀਏ ਤਾਂ ਵਿਧਾਇਕ ਬੈਂਸ ਵੱਲੋਂ ਮੰਗਲਵਾਰ ਨੂੰ ਅਦਾਲਤ ਕੰਪਲੈਕਸ ਦੇ ਬਾਰ ਰੂਮ ਵਿੱਚ ਜਾਣ ਤੋਂ ਪਹਿਲਾਂ ਉਨ੍ਹਾਂ ਤੇ ਦਰਜ ਹੋਏ ਮਾਮਲੇ ਦੇ ਖ਼ਿਲਾਫ਼ ਚੋਣ ਕਮਿਸ਼ਨ ਨੂੰ ਈ ਮੇਲ ਦੇ ਜ਼ਰੀਏ ਸ਼ਿਕਾਇਤ ਭੇਜ ਦਿੱਤੀ ਗਈ ਸੀ ਜਿਸ ਤੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਜਿੱਥੇ ਵਿਧਾਇਕ ਬੈਂਸ ਨੂੰ ਦੇਰ ਰਾਤ ਰਿਹਾਅ ਕਰਨ ਦੇ ਹੁਕਮ ਦਿੱਤੇ ।

ਜ਼ਿਕਰੋਯਗ ਹੈ ਕਿ ਸੋਮਵਾਰ ਦੇਰ ਸ਼ਾਮ ਨਿਊ ਜਨਤਾ ਨਗਰ ਇਲਾਕੇ ‘ਚ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੀ ਮੀਟਿੰਗ ‘ਚ ਹਮਲਾ ਕਰਨ ਅਤੇ ਗੋਲ਼ੀ ਚਲਾਉਣ ਦੇ ਮਾਮਲੇ ‘ਚ ਥਾਣਾ ਸ਼ਿਮਲਾ ਪੁਰੀ ਦੀ ਪੁਲਿਸ ਨੇ LIP ਸੁਪਰੀਮੋ ਸਿਮਰਜੀਤ ਸਿੰਘ ਬੈਂਸ ਸਮੇਤ 33 ਲੋਕਾਂ ਖਿਲਾਫ ਬਾਈਨੇਮ ਪਰਚਾ ਦਰਜ ਕਰਨ ਸਮੇਤ 150 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

Facebook Comments

Trending

Copyright © 2020 Ludhiana Live Media - All Rights Reserved.