ਪੰਜਾਬੀ

ਜ਼ੁਲਮ ਤੇ ਭਿ੍ਸ਼ਟ ਤੰਤਰ ਨੂੰ ਜੜ੍ਹੋਂ ਖਤਮ ਕਰਨਾ ਲਿਪ ਦਾ ਟੀਚਾ-ਸਿਮਰਜੀਤ ਬੈਂਸ

Published

on

ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਡਾਬਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਅਤੇ ਇਸ ਦੌਰਾਨ ਹਰਨੇਕ ਸਿੰਘ ਸੈਣੀ ਅਤੇ ਮਨਜੀਤ ਸਿੰਘ ਮਠਾੜੂ ਨੇ ਲੋਕ ਇਨਸਾਫ ਪਾਰਟੀ ਵਿਚ ਘਰ ਵਾਪਸੀ ਕੀਤੀ ਅਤੇ ਇਸ ਦੌਰਾਨ ਵਿਧਾਇਕ ਬੈਂਸ ਨੇ ਉਕਤ ਆਗੂਆਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਦਾ ਸੁਆਗਤ ਕੀਤਾ।

ਇਸ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਬੈਂਸ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਦਾ ਮੁੱਖ ਮੰਤਵ ਜ਼ੁਲਮ ਅਤੇ ਭਿ੍ਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਪਾਰਟੀ ਦਾ ਹਰ ਵਰਕਰ ਜ਼ੁਲਮ ਅਤੇ ਭਿ੍ਸ਼ਟ ਤੰਤਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗਾ।

ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਸਰਕਾਰੀ ਦਫਤਰ ਵਿਚ ਅੱਜ ਵੀ ਰਿਸ਼ਵਤਖੋਰੀ ਸਿਖਰਾਂ ‘ਤੇ ਹੈ ਅਤੇ ਸੂਬੇ ਦੀਆ ਸਮੇਂ ਦੀਆ ਸਰਕਾਰਾਂ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸ ਕਰਕੇ ਇਹਨਾਂ ਦਫਤਰਾਂ ਵਿਚ ਪੰਜਾਬ ਦੇ ਲੋਕਾਂ ਦੀ ਲਗਾਤਾਰ ਲੁੱਟ ਹੋ ਰਹੀ ਹੈ ਪਰ ਲੋਕ ਇਨਸਾਫ ਪਾਰਟੀ ਇਸ ਨੂੰ ਖਤਮ ਕਰਕੇ ਹੀ ਸਾਹ ਲਵੇਗੀ।

ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਦੀ ਸਰਕਾਰ ਆਉਣ ‘ਤੇ ਹਰ ਕੰੰਮ ਬਿਨ੍ਹਾਂ ਕੋਈ ਪੈਸਾ ਦਿੱਤਿਆਂ ਉਨ੍ਹਾਂ ਦੇ ਘਰ ਬੈਠਿਆਂ ਕੀਤਾ ਜਾਵੇਗਾ। ਇਸ ਮੌਕੇ ਕੌਂਸਲਰ ਇੰਦਰਜੀਤ ਸਿੰਘ ਰੂਬੀ ਲੌਟੇ, ਕੌਂਸਲਰ ਕੁਲਦੀਪ ਸਿੰਘ ਬਿੱਟਾ, ਕੌਂਸਲਰ ਸੁਖਵੀਰ ਸਿੰਘ ਕਾਲਾ, ਜਸਵਿੰਦਰ ਸਿੰਘ ਮਾਨ, ਤਰਲੋਕ ਸਿੰਘ, ਬਲਜੀਤ ਸਿੰਘ, ਚਰਨਜੀਤ ਸਿੰਘ, ਮਨਜੀਤ ਸਿੰਘ ਮਾਨ ਸਮੇਤ ਹੋਰ ਸ਼ਾਮਿਲ ਸਨ।

Facebook Comments

Trending

Copyright © 2020 Ludhiana Live Media - All Rights Reserved.