ਪੰਜਾਬੀ

ਬਜ਼ੁਰਗਾਂ ਨੂੰ ਹਰ ਮਹੀਨੇ 10 ਹਜ਼ਾਰ ਰੁਪਏ ਪੈਨਸ਼ਨ ਦੇਵੇਗੀ ਲਿਪ ਦੀ ਸਰਕਾਰ – ਬੈਂਸ

Published

on

ਲੁਧਿਆਣਾ :  ਪੰਜਾਬ ਨੂੰ ਕਰਜ਼ਾ ਮੁਕਤ ਕਰਨ ਲਈ, ਬਜ਼ੁਰਗਾਂ ਨੂੰ ਹਰ ਮਹੀਨੇ 10 ਹਜ਼ਾਰ ਰੁਪਏ ਪੈਨਸ਼ਨ, ਸਿੱਖਿਆ ਅਤੇ ਸਿਹਤ ਸੇਵਾਵਾਂ ਮੁਫ਼ਤ ਕਰਨ ਦੇ ਨਾਲ-ਨਾਲ ਪੰਜਾਬ ਨੂੰ ਨਸ਼ਾ ਮੁਕਤ ਅਤੇ ਮਾਫੀਆ ਰਾਜ ਤੋਂ ਛੁਟਕਾਰਾ ਦਿਵਾਉਣ ਦੇ ਨਾਲ-ਨਾਲ ਪੰਜਾਬ ਤੋਂ ਦਿੱਲੀ ਸਮੇਤ ਹੋਰਨਾਂ ਰਾਜਾਂ ਨੂੰ ਜਾਣ ਵਾਲੇ ਪਾਣੀ ਦੀ ਕੀਮਤ ਵਸੂਲੀ ਲਈ 10 ਮਾਰਚ 2022 ਨੂੰ ਲੋਕ ਇਨਸਾਫ ਪਾਰਟੀ ਦੀ ਸਰਕਾਰ ਬਣਦੇ ਹੀ ਪਹਿਲਾ ਕਦਮ ਚੁੱਕਿਆ ਜਾਵੇਗਾ।

ਇਹ ਪ੍ਰਗਟਾਵਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਹਲਕਾ ਆਤਮ ਨਗਰ ਤੋਂ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਨਿਊ ਸ਼ਿਮਲਾਪੁਰੀ ਵਿਖੇ ਇਲਾਕਾ ਵਾਸੀਆਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਕੀਤਾ। ਵਿਧਾਇਕ ਬੈਂਸ ਨੇ ਕਿਹਾ ਕਿ ਪੰਜਾਬ ਨੂੰ ਆਪਣੇ ਪੈਰਾਂ ‘ਤੇ ਖੜਾ ਕਰਨ ਲਈ ਸਿਰਫ ਤੇ ਸਿਰਫ ਪੰਜਾਬ ਤੋਂ ਦਿੱਲੀ, ਹਰਿਆਣਾ, ਰਾਜਸਥਾਨ ਨੂੰ ਜਾ ਰਹੇ ਪਾਣੀ ਦੀ ਕੀਮਤ ਵਸੂਲੀ ਕਰਨਾ ਹੀ ਹੈ।

ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਖੁਰਾਣਾ ਅਤੇ ਕੌਂਸਲਰ ਹਰਵਿੰਦਰ ਸਿੰਘ ਕਲੇਰ ਨੇ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਕਾਗਜ਼ਾਂ ਨੂੰ ਸਹੀ ਪਾਏ ਜਾਣ ‘ਤੇ ਹਲਕਾ ਆਤਮ ਨਗਰ ਸਮੇਤ ਹਰ ਨਾਗਰਿਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਇਨਸਾਫ ਪਾਰਟੀ ਦੀ ਜਿੱਤ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਲੋਕ ਪਿ੍ਯਤਾ ਇਸ ਕਦਰ ਵੱਧ ਚੁੱਕੀ ਹੈ ਕਿ ਨੌਜਵਾਨਾਂ, ਬਜ਼ੁਰਗਾਂ ਸਮੇਤ ਹਰ ਮਹਿਲਾ ਇਸ ਚੋਣ ਨੂੰ ਆਪਣੀ ਚੋਣ ਸਮਝਦੇ ਹੋਏ ਆਪ ਮੁਹਾਰੇ ਸੜਕਾਂ ‘ਤੇ ਨਿਕਲ ਆਏ ਹਨ।

ਬੈਂਸ ਭਰਾਵਾਂ ਦੀ ਵੱਧ ਰਹੀ ਲੋਕਪਿ੍ਯਤਾ ਨੂੰ ਦੇਖਦੇ ਹੋਏ ਵਿਰਧੀਆਂ ਦੀ ਬੇਚੈਨੀ ਨੂੰ ਹੋਰ ਵਧਾ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਸਾਰੀਆਂ ਸੀਟਾਂ ‘ਤੇ ਜਿੱਤ ਹਾਸਲ ਕਰਕੇ ਪੰਜਾਬ ਵਿਚ ਇਕ ਨਵੀਂ ਸਵੇਰ ਦਾ ਆਗਾਜ਼ ਕਰੇਗੀ। ਇਸ ਮੌਕੇ ‘ਤੇ ਪ੍ਰਧਾਨ ਨਰਿੰਦਰਪਾਲ ਸਿੰਘ ਸੂਰਾ, ਰੁਪਿੰਦਰ ਸਿੰਘ ਬਰਾੜ, ਸਤਪਾਲ ਸ਼ਰਮਾ, ਰਣਵੀਰ ਸਿੰਘ ਬਰਾੜ, ਮਨਦੀਪ ਸਿੰਘ ਦੀਪ ਅਤੇ ਹੋਰ ਸ਼ਾਮਿਲ ਸਨ।

Facebook Comments

Trending

Copyright © 2020 Ludhiana Live Media - All Rights Reserved.