Connect with us

ਪੰਜਾਬੀ

ਲੋਕ ਇਨਸਾਫ ਪਾਰਟੀ ਨਗਰ ਨਿਗਮ ਚੋਣਾਂ ਲੜ੍ਹਨ ਲਈ ਪੂਰੀ ਤਰ੍ਹਾਂ ਤਿਆਰ: ਜਥੇਦਾਰ ਬਲਵਿੰਦਰ ਬੈਂਸ

Published

on

ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਦਾਅਵਾ ਕੀਤਾ ਹੈ ਕਿ ਲੋਕ ਇਨਸਾਫ ਪਾਰਟੀ ਦਾ ਹਰ ਵਰਕਰ ਅਤੇ ਬੱਚਾ-ਬੱਚਾ ਨਗਰ ਨਿਗਮ ਚੋਣਾਂ ਲੜ੍ਹਨ ਲਈ ਤਿਆਰ ਬਰ ਤਿਆਰ ਹੈ । ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਲੁਧਿਆਣਾ ਸਣੇ ਅੰਮ੍ਰਿਤਸਰ, ਜਲੰਧਰ, ਪਟਿਆਲਾ, ਬਠਿੰਡਾ ਅਤੇ ਹੋਰਨਾਂ ਉਨ੍ਹਾਂ ਥਾਵਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਜਿੱਥੇ ਵੀ ਚੋਣਾਂ ਹੋਣਗੀਆਂ ।

ਲੋਕ ਇਨਸਾਫ ਪਾਰਟੀ ਦੇ ਆਗੂ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਕਾਂਗਰਸ ਦਾ ਪਹਿਲਾਂ ਹੀ ਸੂਪੜ੍ਹਾ ਸਾਫ ਹੋ ਚੁੱਕਾ ਹੈ। ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਆਪਣੇ ਆਪ ਵਿੱਚ ਉਲਝ ਕੇ ਰਹਿ ਗਈ ਹੈ। ਉੱਥੇ ਹੀ ਦੂਜੇ ਪਾਸੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਪਹਿਲੇ ਛੇ ਮਹੀਨਿਆਂ ਵਿੱਚ ਹੀ ਪੰਜਾਬੀਆਂ ਦੇ ਮਨਾਂ ਤੋਂ ਉਤਰ ਗਈ ਹੈ ।

ਦੱਸ ਦੇਈਏ ਕਿ ਲੋਕ ਇਨਸਾਫ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਉਤਸ਼ਾਹਿਤ ਕਰਦੇ ਹੋਏ ਸਮੂਹ ਨੌਜਵਾਨਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ । ਇਸ ਦੌਰਾਨ ਪਾਰਟੀ ਦੇ ਸਮੂਹ ਆਗੂਆਂ ਵਿੱਚ ਸ਼ਾਮਿਲ ਜਥੇਦਾਰ ਜਸਵਿੰਦਰ ਸਿੰਘ ਖਾਲਸਾ, ਜਥੇਦਾਰ ਰਣਧੀਰ ਸਿੰਘ ਸੀਵੀਆ, ਜਥੇਦਾਰ ਅਰਜੁਨ ਸਿੰਘ ਚੀਮਾ, ਪ੍ਰਧਾਨ ਬਲਦੇਵ ਸਿੰਘ, ਗੁਰਪ੍ਰੀਤ ਸਿੰਘ ਖੁਰਾਣਾ, ਸਿਕੰਦਰ ਸਿੰਘ ਪੰਨੂ, ਹਰਪਾਲ ਸਿੰਘ ਕੋਹਲੀ, ਬਲਜੀਤ ਸਿੰਘ ਗਿਆਸਪੁਰਾ ਅਤੇ ਹੋਰ ਸ਼ਾਮਿਲ ਸਨ ।

Facebook Comments

Trending