Connect with us

ਪੰਜਾਬੀ

ਲੋਕ ਇਨਸਾਫ ਪਾਰਟੀ ਲੋਕਾਂ ਨੂੰ ਭਿ੍ਸ਼ਟਾਚਾਰ ਤੋਂ ਮੁਕਤ ਸਰਕਾਰ ਦੇਵੇਗੀ – ਬੈਂਸ

Published

on

Lok Insaf Party will give people a government free from corruption: Bains

ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਵਾਰਡ ਨੰਬਰ 34, 35, 36 ਦੇ ਇਲਾਕਾ ਨਿਵਾਸੀਆਂ ਵਲੋਂ ਸ. ਬੈਂਸ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਇਲਾਕਾ ਨਿਵਾਸੀਆਂ ਨੇ ਆਸ ਪ੍ਰਗਟ ਕੀਤੀ ਕਿ ਉਹ ਇਸੇ ਤਰ੍ਹਾਂ ਪੂਰੇ ਪੰਜਾਬ ਵਿਚ ਵਿਕਾਸ ਕਾਰਜ ਕਰਵਾਉਣਗੇ। ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਬੈਂਸ ਨੇ ਕਿਹਾ ਕਿ ਚੋਣਾਂ ਦੌਰਾਨ ਲੋਕ ਇਨਸਾਫ ਪਾਰਟੀ ਦੀ ਸਰਕਾਰ ਬਣਾ ਕੇ ਲੋਕਾਂ ਨੂੰ ਭਿ੍ਸ਼ਟਾਚਾਰ ਤੋਂ ਮੁਕਤ ਸਰਕਾਰ ਦਿੱਤੀ ਜਾਵੇਗੀ।

ਇਸ ਮੌਕੇ ਬਲਦੇਵ ਸਿੰਘ ਪ੍ਰਧਾਨ ਜਥੇਬੰਧਕ ਸਕੱਤਰ, ਕੌਂਸਲਰ ਹਰਵਿੰਦਰ ਸਿੰਘ ਕਲੇਰ, ਮਨਜੀਤ ਕੌਰ ਸਰੌਏ, ਪ੍ਰਧਾਨ ਨਿਸ਼ਾਨ ਸਿੰਘ, ਬਾਨ ਸਿੰਘ, ਤੇਜਵੰਤ ਪ੍ਰਧਾਨ, ਸਾਧੂ ਸਿੰਘ, ਗੁਰਨਾਮ ਸਿੰਘ, ਬਲਦੇਵ ਸਿੰਘ, ਚਰਨਜੀਤ ਕੌਰ, ਜਸਵੀਰ ਕੌਰ, ਬਲਜਿੰਦਰ ਕੌਰ, ਰਣਜੀਤ ਸਿੰਘ ਸੋਹੀ, ਰਵਿੰਦਰ ਸਿੰਘ ਰਾਣਾ, ਹਰਦੀਪ ਸਿੰਘ ਸਾਜਨ ਤੋਂ ਇਲਾਵਾ ਵਾਰਡ ਵਾਸੀ ਹਾਜ਼ਰ ਸਨ।

Facebook Comments

Trending