ਪੰਜਾਬੀ

ਸਰਕਾਰੀ ਕਾਲਜ ‘ਚ ਮਨੁੱਖਤਾ ਦੇ ਭਲੇ ਲਈ ਲਗਾਇਆ ਖੂਨਦਾਨ ਕੈਂਪ

Published

on

ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ। ਲੁਧਿਆਣਾ ਵਿਖੇ ਰੈਡ ਕਰਾਸ ਸੁਸਾਇਟੀ, ਰੋਟਰੈਕਟ ਕਲੱਬ ਐਨ.ਐਸ.ਐਸ ਕਲੱਬ ਵੱਲੋਂ ਮਨੁੱਖਤਾ ਦੇ ਭਲੇ ਲਈ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰੀਜਿ) ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਖ਼ੂਨਦਾਨ ਕੈਂਪ ਦਾ ਉਦਘਾਟਨ ਪ੍ਰਿੰਸੀਪਲ ਸੁਮਨ ਲਤਾ ਨੇ ਆਪਣੇ ਕਰ ਕਮਲਾਂ ਨਾਲ ਕੀਤਾ।

ਇਸ ਮੌਕੇ ਦੌਰਾਨ ਸਰਕਾਰ ਵਲੋਂ ਕਾਲਜ ਦੇ ਆਡੀਓਟੋਰੀਅਮ ਵਿਚ ਸ਼ਹੀਦ ਭਗਤ ਸਿµਘ ਦੇ ਜਨਮ ਦਿਨ ਤੇ ਚਲ ਰਹੇ ਪ੍ਰੋਗਰਾਮ ਵਿਚ ਡਿਪਟੀ ਕਮਿਸ਼ਨਰ, ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ, ਅਤੇ ਕਮਿਸ਼ਨਰ ਪੁਲਿਸ, ਲੁਧਿਆਣਾ ਡਾ. ਕਸਤੁਬ ਸ਼ਰਮਾ ਮੁੱਖ ਮਹਿਮਾਨ ਸ਼ਾਮਿਲ ਹੋਏ ਅਤੇ ਖੂਨਦਾਨ ਕਰ ਰਹੀਆਂ ਵਿਦਿਆਰਥਣਾਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਤੇ ਪ੍ਰਿੰਸੀਪਲ ਸੁਮਨ ਲਤਾ ਨੇ ਖੂਨਦਾਨ ਕਰਨ ਵਾਲੀਆਂ ਵਿਿਦਆਰਥਣਾਂ ਦੀ ਸ਼ਲਾਘਾ ਕਰਦਿਆਂ ਹੋਇਆ ਸਰਟੀਫਿਕੇਟ ਅਤੇ ਸਨਮਾਨ ਚਿਨ ਭੇਂਟ ਕਰਕੇ ਸਨਮਾਨਿਤ ਕੀਤਾ

Facebook Comments

Trending

Copyright © 2020 Ludhiana Live Media - All Rights Reserved.