Connect with us

ਪੰਜਾਬੀ

ਪੈਟਰੇਲ-ਡੀਜ਼ਲ ਤੋਂ ਬਾਅਦ ਰਸੋਈ ਗੈਸ 50 ਰੁਪਏ ਮਹਿੰਗੀ; ਜਾਣੋ ਲੁਧਿਆਣਾ ਦਾ ਨਵਾਂ ਰੇਟ

Published

on

LPG price hiked by Rs 50 after petrol-diesel; Find out the new rates of Ludhiana

ਲੁਧਿਆਣਾ : ਰਸਾਈ ਗੈਸ ਦੀਆਂ ਵਧਦੀਆਂ ਕੀਮਤਾਂ ਨੇ ਮਹਿੰਗਾਈ ਦੀ ਮਾਰ ਝੱਲ ਰਹੀ ਆਮ ਜਨਤਾ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜ ਸੂਬਿਆਂ ਚ ਚੋਣਾਂ ਖਤਮ ਹੋਣ ਦੇ ਨਾਲ ਹੀ ਕੌਮਾਂਤਰੀ ਬਾਜ਼ਾਰ ਚ ਕੱਚੇ ਤੇਲ ਦੀਆਂ ਕੀਮਤਾਂ ਚ ਵਾਧੇ ਦਾ ਅਸਰ ਹੁਣ ਘਰੇਲੂ ਬਾਜ਼ਾਰ ਚ ਵੀ ਪੈਟਰੋਲੀਅਮ ਪਦਾਰਥਾਂ ਤੇ ਨਜ਼ਰ ਆ ਰਿਹਾ ਹੈ। ਸਾਲ 2022 ‘ਚ ਪਹਿਲੀ ਵਾਰ ਪੈਟਰੋਲ-ਡੀਜ਼ਲ ਦੇ ਰੇਟ ਵਧਣ ਨਾਲ ਹੁਣ ਰਸੋਈ ਗੈਸ ਦੀਆਂ ਕੀਮਤਾਂ ‘ਚ ਵੀ ਵਾਧਾ ਹੋਇਆ ਹੈ। ਲੁਧਿਆਣਾ ਵਿੱਚ ਰਸੋਈ ਗੈਸ ਦੀ ਕੀਮਤ 926.50 ਰੁਪਏ ਤੋਂ ਵਧ ਕੇ 976.50 ਰੁਪਏ ਹੋ ਗਈ ਹੈ।

ਜਾਣਕਾਰੀ ਮੁਤਾਬਕ ਰੂਸ-ਯੂਕਰੇਨ ਜੰਗ ਕਾਰਨ ਕੌਮਾਂਤਰੀ ਬਾਜ਼ਾਰ ਚ ਕੱਚੇ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ। ਅੱਜ ਵੀ ਕੱਚੇ ਤੇਲ ਦੀ ਕੀਮਤ 118 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਹੈ। ਇਸ ਦਾ ਹੁਣ ਪੈਟਰੋ ਉਤਪਾਦਾਂ ‘ਤੇ ਅਸਰ ਪੈਣਾ ਸੁਭਾਵਿਕ ਹੈ। 5 ਸੂਬਿਆਂ ਦੀਆਂ ਚੋਣਾਂ ਕਾਰਨ ਪੈਟਰੋ ਉਤਪਾਦਾਂ ਦੀਆਂ ਕੀਮਤਾਂ ਪਿਛਲੇ 4 ਮਹੀਨਿਆਂ ਤੋਂ ਸਥਿਰ ਬਣੀਆਂ ਹੋਈਆਂ ਹਨ ਪਰ ਹੁਣ ਮਹਿੰਗਾਈ ਹੌਲੀ-ਹੌਲੀ ਵਧਣੀ ਸ਼ੁਰੂ ਹੋ ਗਈ ਹੈ।

ਲੁਧਿਆਣਾ ਐਲਪੀਜੀ ਫੈਡਰੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਨੇ ਕਿਹਾ ਕਿ ਰਸੋਈ ਗੈਸ ਦੀਆਂ ਕੀਮਤਾਂ ਪਿਛਲੇ ਚਾਰ-ਪੰਜ ਮਹੀਨਿਆਂ ਤੋਂ ਲਗਭਗ ਸਥਿਰ ਸਨ। ਅੱਜ 14 ਕਿੱਲੋ ਦੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸੇ ਤਰ੍ਹਾਂ ਕੱਚਾ ਤੇਲ ਮਹਿੰਗਾ ਹੁੰਦਾ ਰਿਹਾ ਤਾਂ ਆਉਣ ਵਾਲੇ ਸਮੇਂ ਵਿਚ ਰਸੋਈ ਗੈਸ ਦੀ ਕੀਮਤ ਵਿਚ ਹੋਰ ਵਾਧਾ ਹੋ ਸਕਦਾ ਹੈ ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਦਰਾਂ ‘ਚ ਸੋਧ ਦਾ ਸਾਢੇ ਚਾਰ ਮਹੀਨੇ ਦਾ ਫਰਕ ਖਤਮ ਹੋ ਗਿਆ। ਸਰਕਾਰ ਨੇ ਨਵੰਬਰ 2021 ਤੋਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਸੀ। ਉੱਤਰ ਪ੍ਰਦੇਸ਼ ਅਤੇ ਪੰਜਾਬ ਵਰਗੇ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 4 ਨਵੰਬਰ ਤੋਂ ਕੀਮਤਾਂ ਸਥਿਰ ਸਨ।

Facebook Comments

Trending