ਲੁਧਿਆਣਾ : ਲੁਧਿਆਣਾ ਜ਼ਿਲ੍ਹਾ ਕਚਹਿਰੀ ਵਿਚ ਹੋਏ ਬੰਬ ਬਲਾਸਟ ਮਾਮਲੇ ਵਿਚ ਅੱਜ ਦੋ ਦੋਸ਼ੀਆਂ ਨੂੰ ਜ਼ਿਲ੍ਹਾ ਅਦਾਲਤ ‘ਚ ਪੇਸ਼ ਕੀਤਾ ਗਿਆ ਜਿਨ੍ਹਾਂ ‘ਚੋਂ ਰਣਜੀਤ ਚੀਤਾ ਅਤੇ ਸੁਖਵਿੰਦਰ ਸਿੰਘ ਜੋ ਵੱਡੇ ਨਸ਼ਾ ਤਸਕਰ ਹਨ ਅਤੇ ਲੁਧਿਆਣਾ ਸੈਂਟਰਲ ਜੇਲ੍ਹ ਵਿਚ ਸਜ਼ਾ ਕੱਟ ਰਹੇ ਹਨ।
ਇਨ੍ਹਾਂ ਦੋਸ਼ੀਆਂ ਦੇ ਇਸ ਮੁੱਖ ਦੋਸ਼ੀ ਗਗਨਦੀਪ ਨਾਲ ਸੰਬੰਧ ਦੱਸੇ ਜਾ ਰਹੇ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੰਬ ਬਲਾਸਟ ਮਾਮਲੇ ਵਿਚ ਦੋ ਦੋਸ਼ੀਆਂ ਨੂੰ ਲੁਧਿਆਣਾ ਸੈਂਟਰਲ ਜੇਲ੍ਹ ‘ਚੋਂ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਏ ਹਨ, ਜਿਨ੍ਹਾਂ ਨੂੰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ 7-7 ਦਿਨ ਦੇ ਰਿਮਾਂਡ ਹਾਸਲ ਕੀਤੇ ਗਏ ਹਨ।