Connect with us

ਅਪਰਾਧ

ਲੁਧਿਆਣਾ ਕਚਿਹਰੀ ਧਮਾਕਾ ਮਾਮਲੇ ਦੀ ਕੇਂਦਰ ਤੇ ਸੂਬਾ ਸਰਕਾਰ ਸਾਂਝੇ ਤੌਰ ‘ਤੇ ਕਰ ਰਹੇ ਹਨ ਜਾਂਚ – ਕਿਰਨ ਰਿਜਿਜੂ

Published

on

Ludhiana court blast case: Central and state governments are jointly investigating - Kiran Rijiju

ਲੁਧਿਆਣਾ : ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਸ੍ਰੀ ਕਿਰਨ ਰਿਜਿਜੂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਦੀ ਦੂਜੀ ਮੰਜ਼ਿਲ ‘ਤੇ ਬੰਬ ਧਮਾਕੇ ਦੇ ਮਾਮਲੇ ਦੀ ਸਾਂਝੇ ਤੌਰ ‘ਤੇ ਜਾਂਚ ਕਰ ਰਹੀ ਹੈ।

ਲੁਧਿਆਣਾ ਦੇ ਆਪਣੇ ਦੌਰੇ ਦੌਰਾਨ ਸ੍ਰੀ ਕਿਰਨ ਰਿਜਿਜੂ ਨੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਤੋਂ ਸਮੁੱਚੀ ਘਟਨਾ ਦੀ ਜਾਣਕਾਰੀ ਲਈ।

ਬਾਅਦ ਵਿੱਚ ਉਨ੍ਹਾਂ ਧਮਾਕੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਜਾ ਕੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਮੁਨੀਸ਼ ਸਿੰਘਲ ਅਤੇ ਹੋਰ ਜੱਜਾਂ ਦੀ ਹਾਜ਼ਰੀ ਵਿੱਚ ਉਨ੍ਹਾਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਦੇ ਕਾਨਫਰੰਸ ਰੂਮ ਵਿੱਚ ਵਕੀਲਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀ ਫੀਡਬੈਕ ਲਈ ਅਤੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਨਿੱਜੀ ਤੌਰ ‘ਤੇ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਹੈ ਅਤੇ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਅਤੇ ਪੇਸ਼ੇਵਰ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਦੀ ਪਛਾਣ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਚੱਲ ਰਹੀ ਜਾਂਚ ਦੇ ਤਕਨੀਕੀ ਵੇਰਵਿਆਂ ਵਿੱਚ ਨਹੀਂ ਜਾਣਗੇ, ਜੋ ਕਿ ਸਾਰੀਆਂ ਏਜੰਸੀਆਂ ਦੁਆਰਾ ਕੀਤੀ ਜਾ ਰਹੀ ਹੈ, ਪਰ ਭਰੋਸਾ ਦਿਵਾਇਆ ਕਿ ਉਹ ਜਲਦ ਹੀ ਇਸ ਕੇਸ ਨੂੰ ਸੁਲਝਾ ਲੈਣਗੇ।

 

Facebook Comments

Trending