ਲੁਧਿਆਣਾ: ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਟੱਕਰ ਮਾਰਨ ਵਾਲੇ ਟਰਾਲੀ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।ਜਾਂਚ ਅਧਿਕਾਰੀ ਐਸਐਚਓ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਣਦੀਪ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ 16 ਫਰਵਰੀ ਨੂੰ ਉਹ ਆਪਣੇ ਚਾਚੇ ਦੇ ਲੜਕੇ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ ਅਤੇ ਉਸ ਦੇ ਸਾਹਮਣੇ ਉਸ ਦਾ ਪਿਤਾ ਦਲਬੀਰ ਸਿੰਘ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ।
ਇਸੇ ਦੌਰਾਨ ਜਲੰਧਰ ਬਾਈਪਾਸ ਚੌਕ ਨੇੜੇ ਤੇਜ਼ ਰਫ਼ਤਾਰ ਟਰਾਲੀ ਚਾਲਕ ਨੇ ਉਸ ਦੇ ਪਿਤਾ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦਾ ਪਿਤਾ ਗੰਭੀਰ ਜ਼ਖ਼ਮੀ ਹੋ ਗਿਆ।ਜ਼ਖਮੀ ਪਿਤਾ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਟਰਾਲੀ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।