Connect with us

ਅਪਰਾਧ

ਲੁਧਿਆਣਾ ਬੇਅਦਬੀ ਮਾਮਲਾ : ਵਿਹਿਪ ਨੇਤਾ ਅਨਿਲ ਅਰੋੜਾ ਜ਼ੀਰਕਪੁਰ ਤੋਂ ਗ੍ਰਿਫ਼ਤਾਰ

Published

on

Ludhiana defamation case: VHP leader Anil Arora arrested from Zirakpur

ਲੁਧਿਆਣਾ : ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਭਗੌੜੇ ਦੋਸ਼ੀ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਅਨਿਲ ਅਰੋੜਾ ਨੂੰ ਸਥਾਨਕ ਪੁਲਿਸ ਨੇ 50 ਦਿਨਾਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ ਇਸ ਮਾਮਲੇ ‘ਚ ਕਿਸੇ ਅਧਿਕਾਰੀ ਨੇ ਉਸ ਦੀ ਗ੍ਰਿਫਤਾਰੀ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਪਰ ਦੱਸਿਆ ਜਾ ਰਿਹਾ ਹੈ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਵੀਰਵਾਰ ਸਵੇਰੇ ਜ਼ੀਰਕਪੁਰ ਦੇ ਇਕ ਫਲੈਟ ‘ਤੇ ਛਾਪਾ ਮਾਰ ਕੇ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ।

ਪੁਲਿਸ ਕਮਿਸ਼ਨਰ ਜਲਦੀ ਹੀ ਇਸ ਮਾਮਲੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰ ਸਕਦੇ ਹਨ। ਦੱਸ ਦਈਏ ਕਿ 20 ਅਕਤੂਬਰ ਨੂੰ ਥਾਣਾ ਡਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਦੋ ਭਾਈਚਾਰਿਆਂ ਦਰਮਿਆਨ ਦੰਗੇ ਫੈਲਾਉਣ ਦੇ ਦੋਸ਼ ਹੇਠ ਮੁਲਜ਼ਮਾਂ ਸਮੇਤ 3 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।

Facebook Comments

Trending